ਪਬਲਿਕ ਐਕਸ਼ਨ ਕਮੇਟੀ ਵੱਲੋਂ ਪ੍ਰਦੂਸ਼ਣ ਮੁਕਤ ਪੰਜਾਬ ਲਈ ਸ਼ਾਂਤਮਈ ਪ੍ਰਦਰਸ਼ਨ

ਪਬਲਿਕ ਐਕਸ਼ਨ ਕਮੇਟੀ ਵੱਲੋਂ ਪ੍ਰਦੂਸ਼ਣ ਮੁਕਤ ਪੰਜਾਬ ਲਈ ਸ਼ਾਂਤਮਈ ਪ੍ਰਦਰਸ਼ਨ

ਪ੍ਰਦੂਸ਼ਣ ਮੁਕਤ ਪੰਜਾਬ ਦੀ ਮੰਗ ਕਰਦੇ ਹੋਏ ਪੀਏਸੀ ਦੇ ਨੁਮਾਇੰਦੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 27 ਅਕਤੂਬਰ

ਪੰਜਾਬ ਨੂੰ ਪ੍ਰਦੂਸ਼ਣਮੁਕਤ ਰੱਖਣ ਦਾ ਬੀੜਾ ਚੁੱਕ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਜੱਥੇਬੰਦੀ ਪਬਲਿਕ ਐਕਸ਼ਨ ਕਮੇਟੀ (ਪੀਏਸੀ) ਵੱਲੋਂ ਅੱਜ ਮੁੱਖ ਮੰਤਰੀ ਦੀ ਲੁਧਿਆਣਾ ਫੇਰੀ ਦੌਰਾਨ ਜਿੱਥੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਵਿਕਾਸ ਦੇ ਨਾਂ ’ਤੇ ਪੰਜਾਬ ਨੂੰ ਦੂਸ਼ਿਤ ਨਾ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਕਮੇਟੀ ਦੇ ਦੋ ਮੈਂਬਰਾਂ ਨੂੰ ਕੁੱਝ ਘੰਟਿਆਂ ਲਈ ਕਥਿਤ ਤੌਰ ’ਤੇ ਨਜ਼ਰਬੰਦ ਵੀ ਕੀਤਾ।

ਕਮੇਟੀ ਦੇ ਨੁਮਾਇੰਦੇ ਜਸਕੀਰਤ ਸਿੰਘ ਨੇ ਦੱਸਿਆ ਕਿ ਅੱਜ ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਲਈ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਕਾਸ ਦੇ ਨਾਂ ’ਤੇ ਪੰਜਾਬ ਦੀ ਹਵਾ ਅਤੇ ਪਾਣੀ ਨੂੰ ਦੂਸ਼ਿਤ ਕਰਨ ਤੋਂ ਬਚਾਉਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਵਿਕਾਸ ਦੇ ਨਾਂ ’ਤੇ ਅਣਗਿਣਤ ਦਰੱਖਤ ਕੱਟੇ ਜਾ ਚੁੱਕੇ ਹਨ, ਉਦਯੋਗਾਂ ਰਾਹੀਂ ਪਾਣੀ ਅਤੇ ਹਵਾ ਨੂੰ ਪਲੀਤ ਕੀਤਾ ਜਾ ਰਿਹਾ ਹੈ। ਹੁਣ ਤਾਂ ਮੱਤੇਵਾੜਾ ਨੇੜਲੇ ਜੰਗਲਾਂ ਨੂੰ ਵੀ ਵਿਕਾਸ ਦੇ ਨਾਂ ’ਤੇ ਖਤਮ ਕਰਨ ਦੀ ਤਿਆਰੀ ਆਰੰਭ ਦਿੱਤੀ ਗਈ ਹੈ।

ਜਸਕੀਰਤ ਨੇ ਦੱਸਿਆ ਕਿ ਪੰਜਾਬ ਨੂੰ ਹੋਰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਹੀ ਜੱਥੇਬੰਦੀ ਵੱਲੋਂ ਮੁਹਿੰਮ ਆਰੰਭੀ ਗਈ ਹੈ। ਇਸੇ ਤਹਿਤ ਅੱਜ ਵੀ ਫਿਰੋਜ਼ਪੁਰ ਰੋਡ ’ਤੇ ਮੁੱਖ ਮੰਤਰੀ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਆਪਣੇ ਹੱਥਾਂ ਵਿੱਚ ਵੱਖ-ਵੱਖ ਨਾਅਰੇ ਲਿਖੇ ਪਰਚੇ ਵੀ ਫੜੇ ਹੋਏ ਸਨ। ਕਮੇਟੀ ਮੈਂਬਰ ਨੇ ਦੱਸਿਆ ਕਿ ਜਦੋਂ ਉਹ ਪ੍ਰਦਰਸ਼ਨ ਕਰ ਰਹੇ ਸਨ ਤਾਂ ਪੁਲੀਸ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਦੇ ਦੋ ਮੈਂਬਰਾਂ ਨੂੰ ਇੱਕ ਸਕੂਲ ਵਿੱਚ ਕਥਿਤ ਤੌਰ ’ਤੇ ਨਜ਼ਰਬੰਦ ਕਰ ਦਿੱਤਾ ਅਤੇ ਮੁੱਖ ਮੰਤਰੀ ਦੇ ਵਾਪਸ ਚਲੇ ਜਾਣ ਤੋਂ ਬਾਅਦ ਹੀ ਛੱਡਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਭਲਾਈ ਦੀ ਸੋਚ ਰੱਖਣਾ ਗੁਣਾਹ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All