ਪੀਏਯੂ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ

ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ; ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਪੀਏਯੂ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ

ਪੀਏਯੂ ਵਿੱਚ ਕਲਮ ਛੋੜ ਹੜਤਾਲ ਦੌਰਾਨ ਰੋਸ ਮਾਰਚ ਕਰਦੇ ਹੋਏ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਦੇ ਕਾਰਕੁਨ। -ਫੋਟੋ: ਹਿਮਾਸ਼ੂ ਮਹਾਜਨ

ਸਤਵਿੰਦਰ ਬਸਰਾ
ਲੁਧਿਆਣਾ, 26 ਅਕਤੂਬਰ
ਪੀਏਯੂ ਦੀਆਂ ਤਿੰਨ ਮੁਲਾਜ਼ਮ ਯੂਨੀਅਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਸ਼ੁਰੂ ਕੀਤੇ ਰੋਸ ਪ੍ਰਦਰਸ਼ਨ ਦੀ ਅਗਲੀ ਕੜੀ ਤਹਿਤ ਅੱਜ ਕਲਮ ਛੋੜ ਹੜਤਾਲ ਕੀਤੀ ਗਈ। ਇਸ ਤੋਂ ਪਹਿਲਾਂ ਸਾਰੇ ਮੁਲਾਜ਼ਮ ਆਪੋ ਆਪਣਾ ਕੰਮ ਛੱਡ ਕੇ ਯੂਨੀਅਨ ਦਫਤਰ ਇਕੱਠੇ ਹੋਏ ਅਤੇ ਉੱਥੋਂ ਰੋਸ ਮੁਜ਼ਾਹਰਾ ਕਰਦੇ ਹੋਏ ਥਾਪਰ ਹਾਲ ਦੇ ਬਾਹਰ ਪਹੁੰਚੇ। ਇਸ ਦੌਰਾਨ ਮੁਲਾਜ਼ਮਾਂ ਨੇ ’ਵਰਸਿਟੀ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪੀਏਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਰੋਸ ਮੁਜ਼ਾਹਰੇ ਨੂੰ ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਨਵਨੀਤ ਸ਼ਰਮਾ, ਗੁਰਪ੍ਰੀਤ ਸਿੰਘ, ਬਿੱਕਰ ਸਿੰਘ, ਗੁਰਇਕਬਾਲ ਸਿੰਘ ਸੋਹੀ ਨੇ ਸੰਬੋਧਨ ਕੀਤਾ। ਰੋਸ ਮੁਜ਼ਾਹਰੇ ਦੌਰਾਨ ਸਾਰੇ ਮੁਲਾਜ਼ਮਾਂ ਨੇ ਆਪਣੇ ਹੱਥਾਂ ਵਿੱਚ ਵੱਖ ਵੱਖ ਮੰਗਾਂ ਲਿਖੀਆਂ ਤਖਤੀਆਂ ਵੀ ਫੜੀਆਂ ਹੋਈਆਂ ਸਨ। ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਅਫਸੋਸ ਉਨਾਂ ਦੀਆਂ ਮੰਗਾਂ ਵੱਲ ਅਧਿਕਾਰੀਆਂ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਰੋਸ ਵਜੋਂ ਅੱਜ ਸਵੇਰੇ 9.30 ਤੋਂ 11.30 ਵਜੇ ਤੱਕ ਕਲਮ ਛੋੜ ਹੜਤਾਲ ਕੀਤੀ ਗਈ ਹੈ। ਅੱਜ ਪੀਏਯੂ ਐਂਪਲਾਈਜ਼ ਯੂਨੀਅਨ, ਪੀਏਯੂ ਟੀਚਰਜ਼ ਐਸੋਸੀਏਸ਼ਨ ਅਤੇ ਕਲਾਸ ਫੌਰ ਯੂਨੀਅਨ ਵੱਲੋਂ ਹਰਪਾਲ ਸਿੰਘ, ਸਮੇਸ਼ਰ ਸਿੰਘ, ਡਾ.ਕੇ.ਐਸ ਸਾਂਘਾ, ਡਾ. ਜੀਪੀਐਸ ਢਿੱਲੋਂ ਅਤੇ ਕਮਲ ਸਿੰਘ ਧਰਨੇ ’ਤੇ ਬੈਠੇ।

ਪੀਏਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਅਤੇ ਰਾਜਿਸਟਰਾਰ ਰਾਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਿਨ੍ਹਾਂ ਮੰਗਾਂ ਦਾ ਹੱਲ ਉਹ ਆਪਣੇ ਪੱਧਰ ’ਤੇ ਕਰ ਸਕਦੇ ਸਨ, ਉਨ੍ਹਾਂ ’ਤੇ ਕੰਮ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All