DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੈਨਸ਼ਨਰ ਐਸੋਸ਼ੀਏਸ਼ਨ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਇਥੋਂ ਦੇ ਭੰਡਾਰੀ ਪਾਰਕ ਵਿਖੇ ਪੈਨਸ਼ਨਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ...
  • fb
  • twitter
  • whatsapp
  • whatsapp
Advertisement

ਇਥੋਂ ਦੇ ਭੰਡਾਰੀ ਪਾਰਕ ਵਿਖੇ ਪੈਨਸ਼ਨਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪ੍ਰਤੂੰ ਹੁਣ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਾ ਲਾਊ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੇਅ-ਕਮਿਸ਼ਨ ਦੀ ਰਿਪ੍ਰੋਟ 2.59 ਪ੍ਰਤੀਸ਼ਤ ਫਾਰਮੂਲੇ ਨਾਲ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕੀਤਾ ਜਾਵੇ, ਕੈਸਲੈਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ ਅਤੇ ਪਹਿਲਾਂ ਮੰਨੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਇਸ ਮੌਕੇ ਪਲਵਿੰਦਰ ਸਿੰਘ, ਬਲਵੰਤ ਰਾਏ, ਚੰਦਨ ਨੇਗੀ, ਗੁਰਦੇਵ ਸਿੰਘ, ਹਰਬੰਸ ਸਿੰਘ, ਅਨਿਲ ਕੁਮਾਰ, ਲਛਮਣ ਦਾਸ, ਸ਼ਕਤੀ ਲਾਲ, ਰੁਲਦੂ ਰਾਮ, ਬੀਰਦਵਿੰਦਰ ਕੁਮਾਰ, ਸਾਗਰ ਮੁਹੰਮਦ, ਹਰਭਜਨ ਸਿੰਘ, ਸਾਗਰ ਸਿੰਘ, ਅਜੀਤ ਸਿੰਘ, ਜਸਪਾਲ ਸਿੰਘ, ਹਰਮਿੰਦਰ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਸਤੀਸ਼ ਸ਼ਰਮਾ, ਅਮਰੀਕ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।

Advertisement
Advertisement
×