ਪੈਨਸ਼ਨਰਾਂ ਵੱਲੋਂ ਇਕੱਤਰ ਫੰਡ ਮੁੱਖ ਮੰਤਰੀ ਰਾਹਤ ਫੰਡ ’ਚ ਭੇਜਣ ਦਾ ਐਲਾਨ
ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਾਸਿਕ ਮੀਟਿੰਗ ਪੈਨਸ਼ਨਰ ਭਵਨ ਵਿੱਚ ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਅਤੇ ਸਰਪ੍ਰਸਤ ਰਾਮ ਰਤਨ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਅਤੇ ਗੁਆਂਢੀ ਸੂਬਿਆਂ ਅੰਦਰ ਕੁਦਰਤੀ ਆਫ਼ਤ ਹੜ੍ਹਾਂ ਨਾਲ ਹੋਏ ਨੁਕਸਾਨ ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਦੁੱਖ ਵੰਡਾਉਂਦੇ ਹੋਏ ਰਾਮ ਰਤਨ, ਦਲੀਪ ਸਿੰਘ, ਡਾ. ਹਰਜਿੰਦਰਪਾਲ ਸਿੰਘ, ਚਰਨਜੀਤ ਸਿੰਘ, ਨੇਤਰ ਸਿੰਘ ਮੁਤਿਓਂ, ਕੁਲਭੂਸ਼ਨ ਕੁਮਾਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਬੁਲਾਰਿਆਂ ਨੇ ਪੰਜਾਬ ਦੇ ਲੋਕਾਂ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ ਇਸ ਕੁਦਰਤੀ ਆਫ਼ਤ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਹੌਸਲਾ ਨਹੀਂ ਹਾਰਿਆ। ਇਸ ਤੋਂ ਇਲਾਵਾ ਸਮਾਜਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੇ ਹੜ੍ਹ ਪੀੜਤ ਲੋਕਾਂ ਦਾ ਜਿਸ ਤਰ੍ਹਾਂ ਸਾਥ ਦਿੱਤਾ, ਜਿਸਦੀ ਮਿਸਾਲ ਹੋਰ ਕਿਤੇ ਨਹੀਂ ਮਿਲਦੀ। ਸਮੂਹ ਪੈਨਸ਼ਨਰਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਾਲੀ ਮੱਦਦ ਦੇਣ ਲਈ ਫੰਡ ਇਕੱਤਰ ਕੀਤਾ ਗਿਆ, ਜੋ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਟੀ. ਕੇ. ਸ਼ਰਮਨ, ਕੁਲਵੰਤ ਰਾਏ, ਪ੍ਰੇਮ ਨਾਥ, ਸੁਸ਼ੀਲ ਕੁਮਾਰ, ਹਰਮਿੰਦਰ ਸਿੰਘ, ਜੈ ਰਾਮ, ਹਿੰਮਤ ਸਿੰਘ, ਯਸ਼ਪਾਲ, ਬਲਵੀਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਹਰਿੰਦਰ ਸਿੰਘ, ਭਰਪੂਰ ਸਿੰਘ, ਸੁਰਿੰਦਰ ਵਰਮਾ, ਕੁਲਵੰਤ ਰਾਏ ਨਗਰ ਕੌਂਸਲ, ਦਰਸ਼ਨ ਸਿੰਘ, ਹਰਬੰਸ ਸਿੰਘ, ਰਤਨ ਲਾਲ ਅਤੇ ਹੋਰ ਸਾਥੀ ਮੌਜੂਦ ਸਨ। ਸਮੁੱਚੀ ਮੀਟਿੰਗ ਦੀ ਕਾਰਵਾਈ ਹਰੀ ਚੰਦ ਵਰਮਾ ਵੱਲੋਂ ਬਾਖੂਬੀ ਨਿਭਾਈ ਗਈ। ਅਖੀਰ ਵਿੱਚ ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਮੀਟਿੰਗ ਵਿੱਚ ਆਏ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕੀਤਾ।