ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਜਨਵਰੀ
ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਲੁਧਿਆਣਾ ਵਿੱਚ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਸਮੂਹ ਪੈਨਸ਼ਨਰਜ਼ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ/ ਪੈਨਸ਼ਨਰਜ ਵਿਰੋਧੀ ਵਤੀਰੇ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ, ਮੈਡੀਕਲ ਬਿੱਲਾਂ ਦਾ ਭੁਗਤਾਨ ਕਰਨ , ਕੱਚੇ ਮੁਲਾਜ਼ਮ ਪੱਕੇ ਕਰਨ, ਪਹਿਲੀ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਮੰਗਾਂ ਤੇ ਸਰਕਾਰ ਟਾਲ ਮਟੋਲ ਕਰਦੀ ਆ ਰਹੀ ਹੈ। ਚੇਅਰਮੈਨ ਸੁਸ਼ੀਲ ਕੁਮਾਰ ਨੇ ਸਰਕਾਰ ਜਾਇਜ਼ ਤੇ ਹੱਕੀ ਮੰਗਾਂ ਮੰਨਣ ਦੀ ਬਜਾਏ ਟਾਲਣ ਵਾਲੇ ਪਾਸੇ ਜਾ ਰਹੀ ਹੈ, ਲੋਕ ਹੁਣ ਅਗਾਂਹ ਨੂੰ ਇਨ੍ਹਾਂ ਦੇ ਝੂਠੇ ਵਾਦਿਆ ਚ ਨਹੀਂ ਆਉਣਗੇ। ਅੱਜ ਰੋਸ ਵਜੋਂ ਪੈਨਸ਼ਨਰ ਭਵਨ ਲੁਧਿਆਣਾ ਵਿੱਚ ਪੇਅ ਕਮਿਸ਼ਨ ਵਿੱਚ ਵਾਧੇ ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ ਅਤੇ ਜੀਓ ਦਾ ਸਿਮ ਵੀ ਫੂਕਿਆ ਗਿਆ। ਮੀਟਿੰਗ ਵਿੱਚ ਦਲੀਪ ਸਿੰਘ ਖੀਪਲ, ਕੁਲਭੂਸ਼ਨ, ਜਸਪਾਲ ਸਿੰਘ, ਕਵਿੰਦਰ ਕੁਮਾਰ, ਰਾਜਿੰਦਰ ਕੌਰ ਆਦਿ ਹਾਜ਼ਰ ਸਨ ।