DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੈਨਸ਼ਨਰਾਂ ਨੇ ਕੇਂਦਰੀ ਬਜਟ ਦੀ ਨਿਖੇਧੀ ਕੀਤੀ

ਇੱਥੋਂ ਦੇ ਭੰਡਾਰੀ ਪਾਰਕ ਵਿਚ ਪਾਵਰਕੌਮ ਨਾਲ ਸਬੰਧਤ ਪੈਨਸ਼ਨ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਵਿਛੜ ਚੁੱਕੇ ਪੈਨਸ਼ਨਰ...

  • fb
  • twitter
  • whatsapp
  • whatsapp
Advertisement

ਇੱਥੋਂ ਦੇ ਭੰਡਾਰੀ ਪਾਰਕ ਵਿਚ ਪਾਵਰਕੌਮ ਨਾਲ ਸਬੰਧਤ ਪੈਨਸ਼ਨ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਵਿਛੜ ਚੁੱਕੇ ਪੈਨਸ਼ਨਰ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੈਨਸ਼ਨਰਾਂ ਨੇ ਇਸ ਸਾਲ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ, ਬੇਰੁਜ਼ਗਾਰੀ, ਮਹਿੰਗਾਈ ਨੂੰ ਘਟਾਉਣ ਲਈ ਕੁਝ ਨਹੀਂ ਕੀਤਾ ਗਿਆ। ਇਸ ਵਿਰੁੱਧ ਪੈਨਸ਼ਨਰਾਂ ਨੇ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਤੋਂ ਇਲਾਵਾ 13 ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਵਿੱਚ ਮੰਗ ਪੱਤਰ ਅਤੇ ਚਿਤਾਵਨੀ ਪੱਤਰ ਸੌਂਪਣ ਦਾ ਐਲਾਨ ਕੀਤਾ। ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੋਰ ਲਟਕਦੀਆਂ ਮੰਗਾਂ ਵੀ ਮੰਨੀਆਂ ਜਾਣ। ਇਸ ਮੌਕੇ ਜਗੀਰ ਸਿੰਘ, ਗੁਰਸੇਵਕ ਸਿੰਘ ਮੋਹੀ, ਨੇਤਰ ਸਿੰਘ, ਰਛਪਾਲ ਸਿੰਘ, ਮੋਹਨ ਸਿੰਘ ਸ਼ੰਭੂ, ਸੰਤੋਖ ਸਿੰਘ, ਨਰਿੰਦਰ ਕੁਮਾਰ, ਧਰਮਪਾਲ ਸੈਣੀ, ਬਲਜੀਤ ਸਿੰਘ ਖੱਟੜਾ, ਸੁਰੇਸ਼ ਕੁਮਾਰ, ਗੁਰਮੀਤ ਸਿੰਘ ਨੇ ਸਰਕਾਰ ਅਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਾਲ 2027 ਦੀਆਂ ਚੋਣਾਂ ਵਿੱਚ ਇਸ ਖ਼ਾਮਿਆਜ਼ਾ ਭੁਗਤਣਾ ਪਵੇਗਾ।

Advertisement
Advertisement
×