ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਨਵੰਬਰ
ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਅਤੇ ਐਸਏਐਸ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਤੀਸ਼ ਸਚਦੇਵਾ ਅਤੇ ਚਰਨਜੀਵ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਲੁਧਿਆਣਾ ਵਿੱਚ ਹੋਈ। ਇਸ ਮੀਟਿੰਗ ’ਚ ਜਿੱਥੇ ਮੌਜੂਦਾ ਹਾਲਾਤਾਂ ’ਤੇ ਚਰਚਾ ਹੋਈ ਉੱਥੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਗੰਭੀਰ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਇਹ ਵੀ ਚਰਚਾ ਹੋਈ ਕਿ ਸਰਕਾਰ ਵੱਲੋਂ 113 ਫੀਸਦੀ ’ਤੇ ਦਿੱਤਾ ਗਿਆ 15 ਫੀਸਦੀ ਵਾਧਾ ਬਹੁਤ ਘੱਟ ਹੈ। ਪੈਨਸ਼ਨਰਾਂ ਨੇ ਮੰਗ ਕੀਤੀ ਕਿ ਇਹ ਵਾਧਾ 20 ਫੀਸਦੀ ਕੀਤਾ ਜਾਵੇ। ਇਸ ਤੋਂ ਇਲਾਵਾ ਮੈਡੀਕਲ ਭੱਤਾ 2000 ਰੁਪਏ ਕਰਨ, ਪੈਨਸ਼ਨਰਜ਼ ਲਈ ਕੈਸ਼ਲੈਸ ਹੈਲਥ ਸਕੀਮ ਚਾਲੂ ਕਰਨ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਡਾਕਟਰੀ ਸਹੂਲਤਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ ਜਿਸ ਕਰਕੇ ਦਿੱਤਾ ਜਾ ਰਿਹਾ ਮੈਡੀਕਲ ਭੱਤਾ ਨਾ-ਕਾਫੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪੈਨਸ਼ਨਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਅਮਲ ਵਿੱਚ ਲਿਆਵੇ। ਇਸ ਮੌਕੇ ਸਾਬਕਾ ਚੇਅਰਮੈਨ ਜੀਐਲ ਬਜਾਜ, ਕੁਲਬੂਸ਼ਨ, ਹਰਦੁਆਰੀ ਲਾਲ ਸ਼ਰਮਾ ਮੌਜੂਦ ਸਨ।