DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਰਕਾਂ ਵਿਚਲੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਕਾਂਗਰਸੀ ਆਗੂ ਪਵਨ ਦੀਵਾਨ ਨੇ ਪਾਰਕਾਂ ਦੀ ਮਾੜੀ ਹਾਲਤ ਸਬੰਧੀ ਮੇਅਰ ਨੂੰ ਪੱਤਰ ਲਿਖਿਆ

  • fb
  • twitter
  • whatsapp
  • whatsapp
featured-img featured-img
ਲਈਅਰ ਵੈਲੀ ਵਿੱਚ ਲੱਗੇ ਗੰਦਗੀ ਦੇ ਢੇਰ। 
Advertisement

ਸ਼ਹਿਰ ਦੇ ਜ਼ਿਆਦਾਤਰ ਪਾਰਕਾਂ ਵਿੱਚ ਸਫ਼ਾਈ ਦਾ ਮਾੜਾ ਹਾਲ ਹੈ ਜਿਸ ਕਾਰਨ ਲੋਕਾਂ ਨੂੰ ਸੈਰ ਕਰਦਿਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਸਰਾਭਾ ਨਗਰ ਸਥਿਤ ਲਈਅਰ ਵੈਲੀ, ਦੁੱਗਰੀ, ਸ਼ਹੀਦ ਭਗਤ ਸਿੰਘ ਨਗਰ, ਭਾਈ ਰਣਧੀਰ ਸਿੰਘ ਨਗਰ, ਰਾਜਗੁਰੂ ਨਗਰ, ਅਤੇ ਸ਼ਾਸਤਰੀ ਨਗਰ ਵਿੱਚਲੇ ਪਾਰਕਾਂ ਦੀ ਹਾਲਤ ਤਰਸਯੋਗ ਹੈ। ਨਗਰ ਨਿਗਮ ਜ਼ੋਨ ਡੀ ਦਫ਼ਤਰ ਦੇ ਨਾਲ ਲੱਗਦੀ ਲਈਅਰ ਵੈਲੀ ਵਿੱਚ ਲੱਗੇ ਕੂੜੇ ਦੇ ਢੇਰ ਨਗਰ ਨਿਗਮ ਦੇ ਅਧਿਕਾਰੀਆਂ ਦਾ ਮੂੰਹ ਚਿੜਾਉਂਦੇ ਨਜ਼ਰ ਆਉਂਦੇ ਹਨ। ਲੋਕ ਸਵੇਰੇ-ਸ਼ਾਮ ਪਾਰਕਾਂ ਵਿੱਚ ਸੈਰ ਕਰਨ ਆਉਂਦੇ ਹਨ, ਲੇਕਿਨ ਉਨ੍ਹਾਂ ਦਾ ਸਾਹਮਣਾ ਇੱਥੇ ਪਏ ਗੰਦਗੀ ਦੇ ਢੇਰਾਂ ਨਾਲ ਹੁੰਦਾ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਪਾਰਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਨਗਰ ਨਿਗਮ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਅਤੇ ਮੇਅਰ ਨੂੰ ਪੱਤਰ ਲਿਖ ਕੇ ਪਾਰਕਾਂ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਨਗਰ ਨਿਗਮ ਆਪਣੇ ਦਫ਼ਤਰ ਦੇ ਨਾਲ ਲੱਗਦੀ ਲਈਅਰ ਵੈਲੀ ਨੂੰ ਹੀ ਸੰਭਾਲ ਨਹੀਂ ਸਕਦੀ, ਤਾਂ ਸ਼ਹਿਰ ਦੇ ਬਾਕੀ ਹਿੱਸਿਆਂ ਦਾ ਰੱਬ ਹੀ ਰਾਖਾ ਹੈ।

ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਪਾਰਕਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬਾਗਬਾਨੀ ਵਿਭਾਗ ਨੂੰ ਪਾਰਕਾਂ ਦੀ ਸਫ਼ਾਈ ਦੇ ਨਾਲ-ਨਾਲ ਫੁੱਲ ਲਗਾਉਣ ਲਈ ਕਿਹਾ ਗਿਆ ਹੈ ਤਾਂ ਜੋ ਸੈਰ ਕਰਨ ਵਾਲਿਆਂ ਨੂੰ ਵਧੀਆ ਵਾਤਾਵਰਨ ਮਿਲ ਸਕੇ।

Advertisement

Advertisement

Advertisement
×