ਜਗਰਾਉਂ ਸ਼ਹਿਰ ’ਚ ਪਏ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ
ਇੱਥੇ ਸ਼ਹਿਰ ’ਚ ਪਏ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਮਗਰੋਂ ਹਲਾਤ ਹੋਰ ਵੀ ਬਦਤਰ ਹੋ ਗਏ ਹਨ। ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ’ਤੇ ਪਏ ਮੀਂਹ ਮਗਰੋਂ ਬਦਬੂ ਆਉਣ ਲੱਗੀ ਹੈ। ਸ਼ਹਿਰ...
Advertisement
ਇੱਥੇ ਸ਼ਹਿਰ ’ਚ ਪਏ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਮਗਰੋਂ ਹਲਾਤ ਹੋਰ ਵੀ ਬਦਤਰ ਹੋ ਗਏ ਹਨ। ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ’ਤੇ ਪਏ ਮੀਂਹ ਮਗਰੋਂ ਬਦਬੂ ਆਉਣ ਲੱਗੀ ਹੈ। ਸ਼ਹਿਰ ਵਾਸੀਆਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਸ਼ਹਿਰ ਦੇ ਡਿਸਪੋਜ਼ਲ ਰੋਡ ਸਣੇ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੀਤੇ ਦਿਨੀਂ ਹਲਕਾ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਨਗਰ ਕੌਂਸਲ ਅਮਲੇ ਦੀ ਕਲਾਸ ਲਗਾਉਂਦੇ ਹੋਏ ਇਨ੍ਹਾਂ ਕੂੜੇ ਦੇ ਢੇਰਾਂ ਦਾ ਨਿਬੇੜਾ ਕਰਨ ਦਾ ਐਲਾਨ ਕੀਤਾ ਸੀ ਪਰ ਸ਼ਹਿਰ ਵਿੱਚ ਅਜਿਹਾ ਕੋਈ ਵੀ ਨਵਾਂ ਕੰਮ ਨਜ਼ਰ ਨਹੀਂ ਆਇਆ।
Advertisement
Advertisement