ਦੇਵਿੰਦਰ ਸਿੰਘ ਜੱਗੀ
ਪਾਇਲ, 31 ਅਕਤੂਬਰ
ਨੇੜਲੇ ਪਿੰਡ ਜਰਗ ਵਿਚ ਪਿਛਲੇ ਚਾਰ ਸਾਲਾਂ ਤੋਂ ਬੰਦ ਪਏ ਸਾਂਝ ਕੇਂਦਰ ਨੂੰ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਮੰਗ ਕੀਤੀ ਹੈ। ਮਨੁੱਖੀ ਅਧਿਕਾਰ ਮੰਚ ਪੰਜਾਬ ਪਾਇਲ ਦੇ ਪ੍ਰਧਾਨ ਜੋਗਿੰਦਰ ਸਿੰਘ ਆਜ਼ਾਦ ਜਰਗ ਦੀ ਅਗਵਾਈ ਵਿੱਚ 2018 ਤੋਂ ਬੰਦ ਪਏ ‘ਸੇਵਾ ਕੇਂਦਰ ਜਰਗ’ ਨੂੰ ਮੁੜ ਚਾਲੂ ਕਰਵਾਉਣ ਲਈ ਐੱਸਡੀਐਮ ਪਾਇਲ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਤੋਂ ਬਾਅਦ 2022 ਵਿੱਚ ਪਿੰਡ ਜਰਗ ਦੇ ਪਤਵੰਤਿਆਂ ਵੱਲੋਂ ਧੰਨਵਾਦੀ ਦੌਰੇ ਦੌਰਾਨ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ।
ਸੇਵਾ ਕੇਂਦਰ ਜਰਗ ਅੰਦਰ ਡੇਢ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ ਆਉਂਦੇ ਸਨ। ਪਿਛਲੇ ਚਾਰ ਸਾਲਾਂ ਤੋਂ ਸੇਵਾ ਕੇਂਦਰ ਬੰਦ ਪਏ ਹੋਣ ਕਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਖੰਨਾ, ਪਾਇਲ ਜਾਂ ਈਸੜੂ ਜਾਣਾ ਪੈਂਦਾ ਹੈ। ਇਸ ਕਾਰਨ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੱਜਲ ਖੁਆਰੀ ਝੱਲਣੀ ਪੈ ਰਹੀ ਹੈ। ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰ ਜਰਗ ਨੂੰ ਮੁੜ ਚਾਲੂ ਕਰਨ ਦੇ ਆਦੇਸ਼ ਦਿੱਤੇ ਜਾਣ।