ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼: ਨੀਨਾ ਮਹਿਤਾ
ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸਰਗਰਮ ਆਗੂ ਨੀਨਾ ਮਹਿਤਾ ਦੀ ਅਗਵਾਈ ਹੇਠ ਮਹਿਲਾ ਵਰਕਰਾਂ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਿਵਲ ਲਾਈਨਜ਼ ਵਿੱਚ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਨੀਨਾ ਮਹਿਤਾ ਨੇ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਹਰ ਮੁੱਢਲੀ ਸਹੂਲਤ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਬੱਸ ਯਾਤਰਾ, ਮੁਫ਼ਤ ਬਿਜਲੀ ਅਤੇ ਹੁਣ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕਰਕੇ ਲੋਕਾਂ ਦੇ ਹਿੱਤਾਂ ਵਿੱਚ ਵਧੀਆ ਫ਼ੈਸਲੇ ਕੀਤੇ ਹਨ।
ਉਨ੍ਹਾਂ ਪ੍ਰਗਟਾਵਾ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਕੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਗਏ ਸਾਰੇ ਵਾਅਦਿਆਂ ਦੀ 101 ਫ਼ੀਸਦੀ ਪੂਰਤੀ ਦਾ ਰਿਕਾਰਡ ਕਾਇਮ ਕਰੇਗੀ। ਇਸ ਮੌਕੇ ਤਾਨਿਆ ਕੁਮਾਰੀ, ਪੂਜਾ ਸੇਖੜੀ, ਰੀਆ ਕੁਮਾਰੀ, ਮੁਸਕਾਨ ਦੁੱਗਲ, ਸ਼ਿਵਾਨੀ ਰਾਣੀ, ਵਾਣੀ ਕੁਮਾਰੀ ਅਤੇ ਹੋਰ ਆਗੂ ਵੀ ਹਾਜ਼ਰ ਸਨ।
