DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਕਾਸ ਕਾਰਜ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ: Simarjit Singh Bains

ਹਲਕਾ ਆਤਮ ਨਗਰ ਦੇ ਵਾਰਡ ਨੰਬਰ 49 ਵਿੱਚ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ਦੀ ਤਿੱਖੀ ਆਲੋਚਨਾ...

  • fb
  • twitter
  • whatsapp
  • whatsapp
featured-img featured-img
ਸਿਮਰਜੀਤ ਸਿੰਘ ਬੈਂਸ ਦਾ ਸਨਮਾਨ ਕਰਦੇ ਹੋਏ ਇਲਾਕਾ ਨਿਵਾਸੀ। -ਫੋਟੋ: ਇੰਦਰਜੀਤ ਵਰਮਾ
Advertisement

ਹਲਕਾ ਆਤਮ ਨਗਰ ਦੇ ਵਾਰਡ ਨੰਬਰ 49 ਵਿੱਚ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 49 ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹਨ। ਸੜਕਾਂ ਦੀ ਹਾਲਤ ਬੇਹੱਦ ਖ਼ਸਤਾ ਹੋ ਚੁੱਕੀ ਹੈ ਅਤੇ ਟੋਇਆਂ ਕਾਰਨ ਰਾਹਗੀਰਾਂ ਤੇ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਲਾਪ੍ਰਵਾਹ ਬਣੇ ਹੋਏ ਹਨ। ਸਾਬਕਾ ਵਿਧਾਇਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ। ਇਸ ਮੌਕੇ ਜੋਗਿੰਦਰ ਸਿੰਘ ਜੰਗੀ ਸਮੇਤ ਹੋਰ ਵਸਨੀਕਾਂ ਨੇ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਟੋਨੀ ਅਰੋੜਾ, ਬਲਦੇਵ ਸਿੰਘ ਪ੍ਰਧਾਨ, ਸਿਮਰਨ ਸਿੰਘ, ਜੋਗਿੰਦਰ ਸਿੰਘ ਜੰਗੀ ਅਤੇ ਰਜਨੀ ਆਦਿ ਵੀ ਹਾਜ਼ਰ ਸਨ।

Advertisement
Advertisement
×