ਤਿੰਨ ਦਿਨਾਂ ਤੋਂ ਬਿਜਲੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਲੋਕਾਂ ਵੱਲੋਂ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ; ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਨਹਿਰੀ ਪਾਣੀ ਪੀਣ ਲੱਗੇ ਲੋਕ

ਤਿੰਨ ਦਿਨਾਂ ਤੋਂ ਬਿਜਲੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਵਿਧਾਇਕ ਦੇ ਦਫਤਰ ਅੱਗੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪਿੰਡਾਂ ਦੇ ਲੋਕ।

ਦੇਵਿੰਦਰ ਸਿੰਘ ਜੱਗੀ

ਪਾਇਲ, 1 ਜੁਲਾਈ

ਇੱਥੋਂ ਨੇੜਲੇ ਪਿੰਡ ਮਾਕਸੂਦੜਾ ਅਤੇ ਘੁਡਾਣੀ ਖੁਰਦ ਦੇ ਲੋਕਾਂ ਨੇ ਬਿਜਲੀ ਨਾ ਆਉਣ ਕਾਰਨ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਸੜਕ ਜਾਮ ਕਰ ਕੇ ਧਰਨਾ ਲਗਾਇਆ। ਇਸ ਦੌਰਾਨ ਧਰਨੇ ’ਤੇ ਬੈਠੇ ਲੋਕਾਂ ਨੇ ਦੱਸਿਆ ਕਿ 28 ਜੂਨ ਤੋਂ ਬੱਤੀ ਗੁੱਲ ਹੈ, ਘਰਾਂ ਵਿੱਚ ਪੀਣ ਵਾਲਾ ਪਾਣੀ ਤਕ ਨਹੀਂ ਹੈ। ਟੈਂਕੀਆਂ ਖਾਲੀ ਹੋ ਗਈਆਂ ਹਨ ਇਸ ਕਾਰਨ ਲੋਕ ਨਹਿਰ ਦਾ ਪਾਣੀ ਪੀਣ ਲਈ ਮਜਬੂਰ ਹਨ। ਇਨ੍ਹਾਂ ਦੋਵਾਂ ਪਿੰਡਾਂ ਸਣੇ ਕਰੀਬ ਅੱਧੀ ਦਰਜਨ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਧਰਨਾਕਾਰੀ ਸਰਪੰਚ ਗਿਆਨ ਸਿੰਘ, ਸਰਪੰਚ ਸਵਰਨਜੀਤ ਸਿੰਘ ਬਿੱਟੂ, ਸਾਬਕਾ ਸਰਪੰਚ ਦਵਿੰਦਰ ਸਿੰਘ ਬਿੱਲੂ, ਪੰਚ ਭੋਲਾ ਸਿੰਘ, ਸਾਬਕਾ ਸਰਪੰਚ ਬੀਰਬਲਰਾਜ ਸਿੰਘ, ਕੁਲਦੀਪ ਸਿੰਘ ਬੱਬੀ ਤੇ ਗੁਰਮੁਖ ਸਿੰਘ ਫ਼ੌਜੀ ਨੇ ਦੱਸਿਆ ਕਿ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ। ਔਰਤਾਂ ਬੱਚਿਆਂ ਨੂੰ ਲੈ ਕੇ ਗਲੀਆਂ ਵਿੱਚ ਬੈਠੀਆਂ ਹਨ। ਘਰਾਂ ਵਿੱਚ ਪੀਣ ਵਾਲਾ ਪਾਣੀ ਹੈ ਨਹੀਂ। ਝੋਨੇ ਦੀ ਲਵਾਈ ਦਾ ਸੀਜ਼ਨ ਹੈ ਪਰ ਬਿਜਲੀ ਨਾ ਹੋਣ ਕਾਰਨ ਮਜਬੂਰਨ ਉਨ੍ਹਾਂ ਧਰਨਾ ਲਗਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦਾ ਸੁਧਾਰ ਕਰਵਾਉਣ ਲਈ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਦਾ ਇੰਚਾਰਜ ਇਹ ਕਹਿ ਰਿਹਾ ਕਿ ਟਰਾਂਸਫਾਰਮਰ ਲੋਕ ਖ਼ੁਦ ਮੁਰੰਮਤ ਕਰਵਾ ਲੈਣ, ਇਸ ਧਰਨੇ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਇਸ ਦੌਰਾਨ ‘ਆਪ’ ਸਮਰਥਕ ਨੇ ਵੀ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਬਿਜਲੀ ਨਾ ਆਉਣ ਦੀ ਸੂਰਤ ਵਿੱਚ ਦੇਰ ਰਾਤ ਬਿਜਲੀ ਗਰਿੱਡ ਪਾਇਲ ਵਿੱਚ ਵੀ ਧਰਨਾ ਲਾਇਆ ਗਿਆ। ਇਸ ਮਗਰੋਂ ਬਿਜਲੀ ਸਪਲਾਈ ਦੇ ਦਿੱਤੀ ਗਈ ਤੇ ਅੱਜ ਫਿਰ ਕੱਟ ਲਗਾ ਦਿੱਤਾ।

ਗਰਿੱਡ ਵਿੱਚ ਨੁਕਸ ਪੈਣ ਕਾਰਨ ਬਿਜਲੀ ਸਪਲਾਈ ਪ੍ਰਭਾਿਵਤ ਹੋਈ: ਐਸਡੀਓ

ਐੱਸਡੀਓ ਪਾਇਲ ਨੇ ਕਿਹਾ ਕਿ ਗਰਿੱਡ ਵਿੱਚ ਵੱਡਾ ਨੁਕਸ ਪੈਣ ਕਰ ਕੇ ਕਈ ਪਿੰਡਾਂ ਦੀ ਮੋਟਰਾਂ ਵਾਲੀ ਬਿਜਲੀ ਪ੍ਰਭਾਵਿਤ ਰਹੀ ਹੈ। ਉਨ੍ਹਾਂ ਕਿਹਾ ਕਿ ਘਰਾਂ ਦੀ ਸਪਲਾਈ ਇੱਧਰੋਂ-ਉੱਧਰੋਂ ਕਰ ਕੇ ਚਲਦੀ ਕੀਤੀ ਗਈ ਹੈ। ਹੁਣ ਗਰਿੱਡ ਤੋਂ ਬਿਜਲੀ ਸਪਲਾਈ ਨਿਰਵਿਘਨ ਚੱਲਦੀ ਰਹੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All