ਲੁਧਿਆਣਾ ( ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਹਲਕਾ ਆਤਮ ਨਗਰ ਤੋਂ ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਦੇ ਦਫਤਰ ਵਿੱਚ ਹੋਈ ਮੀਟਿੰਗ ਦੌਰਾਨ ਸਮਾਜ ਸੇਵੀ ਸਰਬਜੀਤ ਸਿੰਘ ਕੋਛੜ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਦੰਗਾ ਪੀੜਤ ਵੈੱਲਫੇਅਰ ਕੌਂਸਲ ਦੇ ਸੈਂਕੜੇ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਜਤਿੰਦਰ ਤੋਮਰ ਅਤੇ ਹਲਕਾ ਆਤਮ ਨਗਰ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਜਤਿੰਦਰ ਤੋਮਰ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਦੁਖੀ ਤੇ ਪ੍ਰੇਸ਼ਾਨ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰੀ ਕੋਛੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ’ਤੇ ਪੂਰੀਆਂ ਆਸਾਂ ਹਨ। ਦੰਗਾ ਪੀੜਤ ਵੈਲਫੇਅਰ ਕੌਂਸਲ ਦੇ ਆਗੂ ਮਾਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਦੰਗਾ ਪੀੜਤ ਪਰਿਵਾਰ ਕੁਲਵੰਤ ਸਿੰਘ ਸਿੱਧੂ ਨੂੰ ਭਾਰੀ ਫਰਕ ਨਾਲ ਜਿਤਾਉਣਗੇ। ਇਸ ਮੌਕੇ ਮਨਪ੍ਰੀਤ ਸਿੰਘ ਜੰਗ, ਜੱਸੀ ਕੜਵਲ ਹਾਜ਼ਰ ਸਨ।