ਪਾਇਲ: ਨੇੜਲੇ ਪਿੰਡ ਸਿਹੋੜਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਨੂੰ ਪਿੰਡ ਵਾਸੀਆਂ ਨੇ ਘੇਰ ਕੇ ਖਰੀਆਂ ਖੋਟੀਆਂ ਸਣਾਈਆਂ ਹਨ। ਆਮ ਲੋਕਾਂ ਵੱਲੋਂ ਸੁਆਲ ਕੀਤੇ ਜਾ ਰਹੇ ਹਨ ਕਿ ਕਿਸਾਨੀ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਜਿਸ ਦੀ ਜ਼ਿੰਮੇਵਾਰ ਕੇਂਦਰ ਦੀ ਭਾਜਪਾ ਸਰਕਾਰ ਹੈ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਜਦੋਂ ਹਰਪਾਲ ਸਿੰਘ ਜੱਲਾ ਸ਼੍ਰੋਮਣੀ ਕਮੇਟੀ ਮੈਂਬਰ ਬਣ ਕੇ ਆਉਂਦੇ ਸਨ ਤਾਂ ਲੋਕ ਉਨ੍ਹਾਂ ਦਾ ਸਵਾਗਤ ਕਰਦੇ ਸਨ ਪਰ ਹੁਣ ਉਹ ਭਾਦਪਾ ਵਿੱਚ ਸ਼ਾਮਲ ਹੋ ਗਏ ਹਨ ਜਿਸ ਕਾਰਨ ਲੋਕ ਉਨ੍ਹਾਂ ਤੋਂ ਖਫ਼ਾ ਹਨ। ਲੋਕਾਂ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਅਜੇ ਵੀ ਵਕਤ ਹੈ ਉਹ ਭਾਜਪਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਨੂੰ ਵਿਰੋਧਤਾ ਦਾ ਸਾਹਣਣਾ ਕਰਨਾ ਹੀ ਪਵੇਗਾ। -ਪੱਤਰ ਪ੍ਰੇਰਕ