ਡੀਪੀ ਐੱਸ ਬੱਤਰਾ
ਸਮਰਾਲਾ, 14 ਫਰਵਰੀ
ਹਲਕਾ ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਸਾਥੀਆਂ ਸਣੇ ਵੱਖ ਵੱਖ ਪਿੰਡਾਂ ਬੌਂਦਲੀ, ਹਰਿਓਂ ਕਲਾਂ, ਹਰਿਓਂ ਖੁਰਦ, ਟੱਪਰੀਆਂ, ਮੁਸ਼ਕਾਬਾਦ, ਖੀਰਨੀਆਂ, ਹੇੜੀਆਂ, ਝਾੜ ਸਾਹਿਬ, ਬਾਲਿਓਂ ਆਦਿ ਦਾ ਦੌਰਾ ਕੀਤਾ।
ਇਨ੍ਹਾਂ ਥਾਵਾਂ ਉੱਤੇ ਚੋਣ ਪ੍ਰਚਾਰ ਕਰਦੇ ਹੋਏ ਸ੍ਰੀ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੱਲ੍ਹ ਪੰਜਾਬ ਵਿੱਚ 3-4 ਜ਼ਿਲ੍ਹਿਆਂ ਦਾ ਦੌਰਾ ਕਰ ਕੇ ਦੇਖਿਆ ਕਿ ਪੰਜਾਬ ਦੇ ਲੋਕ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਇਸ ਵਾਰ ਪੰਜਾਬ ਵਿੱਚ ਜ਼ਰੂਰ ਬਦਲਾਅ ਆਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜੇ ਸਮਰਾਲਾ ਹਲਕੇ ਦੇ ਲੋਕ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਦੇ ਹਨ ਤਾਂ ਉਹ ਵਿਸ਼ਵਾਸ਼ ਦਿਵਾਉਂਦੇ ਹਨ ਕਿ ਵਿਧਾਨ ਸਭਾ ਵਿੱਚ ਮੁੱਦੇ ਲੋਕਾਂ ਦੇ ਹੋਣਗੇ ਅਤੇ ਆਵਾਜ਼ ਰਾਜੇਵਾਲ ਦੀ ਗੂੰਜੇਗੀ।
ਇਸ ਮੌਕੇ ਉਨ੍ਹਾਂ ਨਾਲ ਉਪਰੋਕਤ ਤੋਂ ਇਲਾਵਾ ਪਰਮਿੰਦਰ ਸਿੰਘ ਚਲਾਕੀ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਸੰਤੋਖ ਸਿੰਘ ਨਾਗਰਾ, ਜੋਗਿੰਦਰ ਸਿੰਘ ਸੇਹ, ਆਲਮਦੀਪ ਸਿੰਘ ਮੱਲ ਮਾਜਰਾ, ਹਰਪਾਲ ਸਿੰਘ ਢਿੱਲੋਂ, ਸੁਖਵਿੰਦਰ ਸੁੱਖਾ, ਰਿੰਕੂ ਥਾਪਰ, ਪਰਮਿੰਦਰ ਸਿੰਘ ਪਾਲ ਮਾਜਰਾ, ਰਾਜੂ ਹੇਡੋਂ , ਰਛਪਾਲ ਸਿੰਘ ਕੰਗ, ਆਦਿ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਦੇ ਬਲਾਕ ਅਹੁਦੇਦਾਰ ਅਤੇ ਵਰਕਰ ਹਾਜਰ ਸਨ।