ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਮਾਰਚ
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ ਪੰਜਾਬ ਦੇ ਲੋਕ ਲੰਮੇਂ ਸਮੇਂ ਤੋ ਮੁਸ਼ਕਿਲਾਂ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਉਹ ਅੱਜ ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਪ੍ਰਧਾਨ ਮਨਿੰਦਰ ਸਿੰਘ ਅਹੂਜਾ ਦੀ ਅਗਵਾਈ ਹੇਠ ਰੱਖੇ ਸਨਮਾਨ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਉਨ੍ਹਾਂ ਦੀਆਂ ਸਰਕਾਰ ਉਪਰ ਵੀ ਭਾਰੀ ਆਸਾਂ ਹਨ ਜਿਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮਨਿੰਦਰ ਸਿੰਘ ਅਹੂਜਾ ਨੇ ਵਿਧਾਇਕ ਬੱਗਾ ਨੂੰ ਵਿਸ਼ਵਾਸ ਦਿਵਾਇਆ ਕਿ ਸੁਸਾਇਟੀ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਤਜਿੰਦਰ ਸਿੰਘ ਭੂਪੀ, ਸਤਨਾਮ ਸਿੰਘ, ਹਰਦਿਆਲ ਸਿੰਘ ਚੌੜਾ ਬਾਜ਼ਾਰ, ਤਰਲੋਚਨ ਸਿੰਘ ਮਨੋਚਾ, ਮਨਮੋਹਨ ਸਿੰਘ, ਅਮਰਜੀਤ ਸਿੰਘ ਹੈਪੀ, ਰਾਜੂ ਚਾਵਲਾ ਅਤੇ ਅਮਨ ਬੱਗਾ ਵੀ ਹਾਜ਼ਰ ਸਨ।