ਨਿੱਜੀ ਪੱਤਰ ਪ੍ਰੇਰਕਖੰਨਾ, 5 ਫਰਵਰੀਇਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਜ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਖੰਨਾ ਦੀ ਪੁਲੀਸ ਨੇ ਵਿਸ਼ੇਸ਼ ਬੁੜਾ ਵਾਸੀ ਮੂਜੈਲਾ ਥਾਣਾ ਨੇਪਾਲ ਹਾਲ ਵਾਸੀ ਖੰਨਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਬੀਤੇ ਦਿਨ ਉਹ ਤੇ ਉਸ ਦਾ ਪਿਤਾ ਦੇਵ ਸਿੰਘ ਪੁਲ ’ਤੇ ਉੱਪਰ ਸੜਕ ਪਾਰ ਕਰਨ ਲਈ ਇੱਕ ਪਾਸੇ ਖੜ੍ਹੇ ਸਨ ਤਾਂ ਭਾਂਦਲਾ ਕੱਟ ਜੀਟੀ ਰੋਡ ਵੱਲੋਂ ਅਣਪਛਾਤਾ ਮੋਟਰਸਾਈਕਲ ਸਵਾਰ ਉਸ ਦੇ ਪਿਤਾ ਦੇਵ ਸਿੰਘ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਗੰਭੀਰ ਜ਼ਖ਼ਮੀ ਦੇਵ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।