ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਾਲੀਬਾਲ ਟੂਰਨਾਮੈਂਟ ’ਚ ਫੱਲੇਵਾਲ ਸਕੂਲ ਮੋਹਰੀ

 ਜੇਤੂ ਟੀਮਾਂ ਦਾ ਸਨਮਾਨ ਕੀਤਾ
Advertisement

ਇਥੇ ਸਹੋਦਿਆ ਬੈਨਰ ਅਧੀਨ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਦੇ ਵਿਦਿਆਰਥੀਆਂ ਨੇ ਵਾਲੀਬਾਲ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਿੰਦਰਾ ਗਲੋਬਲ ਸਕੂਲ ਬਿੰਜੋਕੀ ਵਿੱਚ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਵਾਲੀਬਾਲ ਦੀ ਅੰਡਰ-17 ਦੀ ਟੀਮ ਮੈਂਬਰ ਰਣਵੀਰ ਸਿੰਘ, ਅਰਸ਼ਪ੍ਰੀਤ ਸਿੰਘ, ਰੂਬਲਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਰਵਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਅਮਰਿੰਦਰ ਸਿੰਘ, ਤੇਜਪਾਲ ਸਿੰਘ, ਸਾਹਿਬਜੀਤ ਸਿੰਘ, ਬਲਰਾਜ ਸਿੰਘ, ਸੁਖਮਨਪ੍ਰੀਤ ਸਿੰਘ, ਸਤਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-19 ਦੀ ਟੀਮ ’ਚ ਮਨਰਾਜ ਸਿੰਘ, ਗੁਰਜੋਤ ਸਿੰਘ, ਤਰਨਵੀਰ ਸਿੰਘ, ਵਾਰਿਸਪ੍ਰੀਤ ਸਿੰਘ, ਸੁਪਨਦੀਪ ਸਿੰਘ, ਅਰਮਾਨ ਸਿੰਘ, ਰਾਜਵੀਰ ਸਿੰਘ, ਦਲਜੀਤ ਸਿੰਘ, ਹਸਨਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਸੁਖਮਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਰਾਜਵੀਰ ਸਿੰਘ ਨੂੰ ਬੈਸਟ ਖਿਡਾਰੀ ਵਜੋਂ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਧਾਨ ਸੁਖਦੇਵ ਸਿੰਘ, ਐੱਮ ਡੀ ਗੁਰਮਤਪਾਲ ਸਿੰਘ, ਰਮਨਪ੍ਰੀਤ ਕੌਰ ਵਾਲੀਆ, ਪ੍ਰਿੰਸੀਪਲ ਦਲਜੀਤ ਕੌਰ ਔਲਖ ਨੇ ਵਾਲੀਬਾਲ ਦੀਆਂ ਦੋਵਾਂ ਟੀਮਾਂ ਨੂੰ ਵਧਾਈ ਦਿੱਤੀ।

Advertisement
Advertisement
Show comments