ਹਵਾਲਾਤੀਆਂ ਕੋਲੋਂ ਫੋਨ ਬਰਾਮਦ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਧਨੰਜੈ ਉਰਫ਼ ਦੀਪੂ ਪੁੱਤਰ ਰਮੇਸ਼ ਕੁਮਾਰ,...
Advertisement
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਧਨੰਜੈ ਉਰਫ਼ ਦੀਪੂ ਪੁੱਤਰ ਰਮੇਸ਼ ਕੁਮਾਰ, ਕਮਲਜੀਤ ਸਿੰਘ ਉਰਫ਼ ਵਿਸ਼ਾਲ ਪੁੱਤਰ ਸੋਨੂ, ਅਮਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ, ਜੋਨਟੀ ਪੁੱਤਰ ਜੋਹਨੀ ਅਤੇ ਜਸਵੰਤ ਸਿੰਘ ਪੱਤਰ ਗੁਰਦੀਪ ਸਿੰਘ ਪਾਸੋਂ 2 ਮੋਬਾਈਲ ਫੋਨ ਅਤੇ 1 ਵਾਇਰਲੈੱਸ ਹੈਡਫੋਨ ਬਰਾਮਦ ਕੀਤੇ ਗਏ ਹਨ। ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

