ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ 26 ਅਪਰੈਲ
ਡਿਪਟੀ ਕਮਿਸ਼ਨਰ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਦੇ ਦਰਵਾਜ਼ੇ ਨਾਲ ਇੱਕ ਡੋਨੇਸ਼ਨ ਕਾਰਨਰ ਦਾ ਉਦਘਾਟਨ ਕੀਤਾ ਗਿਆ। ਇਸ ਡੋਨੇਸ਼ਨ ਕਾਰਨਰ ਵਿੱਚ ਸ਼ਹਿਰਵਾਸੀ ਹੁਣ ਬੱਚਿਆਂ ਲਈ ਸਟੇਸ਼ਨਰੀ ਅਤੇ ਖਿਡੌਣੇ ਦਾਨ ਕਰ ਸਕਦੇ ਹਨ, ਜੋ ਅੱਗੇ ਲੋੜਵੰਦ ਬੱਚਿਆਂ ਨੂੰ ਵੰਡੇ ਜਾਣਗੇ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ‘ਸਟੇਸ਼ਨਰੀ ਏ.ਟੀ.ਐਮ. ਅਤੇ ‘ਖਿਡੌਣਿਆਂ ਵਾਲਾ ਬੈਂਕ’ ਵਾਲੇ ਡੋਨੇਸ਼ਨ ਕਾਰਨਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਬਾਕਸ ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਵਿੱਚ ਰਹਿਣ ਵਾਲੇ ਅਤੇ ਲੋੜਵੰਦ ਬੱਚਿਆਂ ਦੀਆਂ ਲੋੜਾਂ ਨੂੰ ਪੂਰਾ ਕਰੇਗਾ।