ਡੀ.ਬੀ.ਈ.ਈ. ਵਿੱਚ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਿਚ 14 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਹਿਤ ਲੁਧਿਆਣਾ ਵਿੱਚ 14 ਅਕਤੂਬਰ ਨੂੰ ਸਵੇਰੇ...
Advertisement
ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਿਚ 14 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਹਿਤ ਲੁਧਿਆਣਾ ਵਿੱਚ 14 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਨੇਵਾ, ਬੁਪਾ ਹੈਲਥ ਇੰਸੋਰੈਂਸ ਅਤੇ ਪੇਟੀਅਮ ਕੰਪਨੀਆਂ ਭਾਗ ਲੈ ਰਹੀਆਂ ਹਨ। ਕੈਂਪ ਵਿੱਚ ਦਸਵੀਂ, ਬਾਰ੍ਹਵੀ, ਗ੍ਰੇਜੂਏਟ, ਪੋਸਟ ਗ੍ਰੇਜੂਏਟ ਪਾਸ ਵਿਦਿਆਰਥੀ ਹਿੱਸਾ ਲੈ ਸਕਦੇ ਹਨ।
Advertisement
Advertisement
Advertisement
×