ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸੰਘਰਸ਼ ਦੀ ਵਿਉਂਤਬੰਦੀ

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਤੇ ਸਥਿਤ ਪਿੰਡ ਰਤਨ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇਲਾਕਾ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰ ਕੇ ਲੁਧਿਆਣਾ ਜ਼ਿਲ੍ਹੇ ਦੀਆਂ ਟੁੱਟੀਆਂ ਸੜਕਾਂ, ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ, ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ...
Advertisement
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਤੇ ਸਥਿਤ ਪਿੰਡ ਰਤਨ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇਲਾਕਾ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰ ਕੇ ਲੁਧਿਆਣਾ ਜ਼ਿਲ੍ਹੇ ਦੀਆਂ ਟੁੱਟੀਆਂ ਸੜਕਾਂ, ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ, ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਅਤੇ ਪੁਰਾਣੀਆਂ ਇਮਾਰਤਾਂ ਦੀ ਮੁਰੰਮਤ ਕਰਨ ਅਤੇ ਨਵੇਂ ਰੁਜ਼ਗਾਰ ਪੈਦਾ ਕਰਨ ਦੀ ਮੰਗ ਲਈ ਸੰਘਰਸ਼ ਵਿੱਢਣ ਦੀ ਵਿਉਂਤਬੰਦੀ ਕੀਤੀ ਗਈ। ਸੂਬਾਈ ਜਨਰਲ ਸਕੱਤਰ ਧਰਮਿੰਦਰ ਮੁਕੇਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਬੁਨਿਆਦੀ ਮਸਲਿਆਂ ਵੱਲ ਸਰਕਾਰ ਕੋਈ ਤਵੱਜੋ ਨਹੀਂ ਦੇ ਰਹੀ। ਉਨ੍ਹਾਂ ਨੌਜਵਾਨਾਂ ਨੂੰ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਾਉਣ ਲਈ ਸੰਘਰਸ਼ ਦਾ ਸੱਦਾ ਦਿੱਤਾ। ਮੀਟਿੰਗ ਦੀ ਪ੍ਰਧਾਨਗੀ ਦਲਵਿੰਦਰ ਸਿੰਘ ਜੱਸ ਤੇ ਸੰਦੀਪ ਰਤਨ ਨੇ ਕੀਤੀ।

ਨੌਜਵਾਨ ਸਭਾ ਦੇ ਆਗੂਆਂ ਨੇ ਕਿਹਾ ਕਿ ਜਲਦ ਹੀ ਇਸ ਮਾਮਲੇ ਵਿੱਚ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਵਫ਼ਦ ਮਿਲੇਗਾ। ਉਨ੍ਹਾਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਤੇਜ਼ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਸਾਂਝਾ ਮੰਚ ਉਸਾਰ ਕੇ ਸੰਘਰਸ਼ ਲਈ ਅੱਗੇ ਆਉਣ ਦੀ ਨਸੀਹਤ ਦਿੱਤੀ। ਸਾਬਕਾ ਸਰਪੰਚ ਮਨਦੀਪ ਸਿੰਘ ਸਹਿਜਾਦ, ਪਰਮਿੰਦਰ ਸਿੰਘ ਛੋਕਰਾਂ, ਜਗਦੀਪ ਸਿੰਘ ਪਮਾਲੀ, ਇੰਦਰਪਾਲ ਸਿੰਘ ਪਮਾਲੀ ਅਤੇ ਅੰਮ੍ਰਿਤਪਾਲ ਸਿੰਘ ਜੋਧਾਂ ਨੇ ਵੀ ਸੰਬੋਧਨ ਕੀਤਾ।

Advertisement

 

Advertisement
Show comments