ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਮਹੂਰੀ ਅਧਿਕਾਰ ਸਭਾ ਵੱਲੋਂ ਕੰਮਾਂ ਦੀ ਵਿਉਂਤਬੰਦੀ

ਪੰਜਾਬ ਯੂਨੀਵਰਸਿਟੀ ਦੇ ਸੰਘਰਸ਼ ਸਬੰਧੀ ਤੱਥਾਂ ਤੋਂ ਜਾਣੂ ਕਰਵਾਉਣ ਲਈ ਜਾਂਚ ਰਿਪੋਰਟ ਪੇਸ਼ ਕਰਨ ਦਾ ਫ਼ੈਸਲਾ
ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਮੀਟਿੰਗ ਵਿੱਚ ਸ਼ਾਮਲ ਅਹੁਦੇਦਾਰ। -ਫੋਟੋ: ਬਸਰਾ
Advertisement

ਜਮਹੂਰੀ ਅਧਿਕਾਰ ਸਭਾ ਪੰਜਾਬ (ਜ਼ਿਲ੍ਹਾ ਲੁਧਿਆਣਾ) ਦੀ ਮੀਟਿੰਗ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ (ਲੁਧਿਆਣਾ) ਵਿਖੇ ਜਸਵੰਤ ਜ਼ੀਰਖ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀ ਜੀਰਖ ਨੇ ਸੂਬਾ ਕਮੇਟੀ ਮੀਟਿੰਗ ਦੀ ਕਾਰਵਾਈ ਰਿਪੋਰਟ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ ਸੰਘਰਸ਼ ਸਬੰਧੀ ਤੱਥਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਬਾ ਕਮੇਟੀ ਵੱਲੋਂ ਜਾਂਚ ਕਰਕੇ ਰਿਪੋਰਟ ਜਾਰੀ ਕੀਤੀ ਜਾਵੇਗੀ। ਇਸੇ ਤਰ੍ਹਾਂ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਅਸਲ ਤੱਥ ਵੀ ਜਾਂਚ ਰਿਪੋਰਟ ਰਾਹੀਂ ਲੋਕਾਂ ਸਾਹਮਣੇ ਲਿਆਂਦੇ ਜਾਣਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਬੰਧੀ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੱਲ ਰਹੇ ਸੰਘਰਸ਼ ਦੇ ਸੰਵਿਧਾਨਿਕ ਪੱਖਾਂ ਦੀ ਵਿਆਖਿਆ ਕਰਦਿਆਂ ਸਰਕਾਰ ਦੀ ਬਦਨੀਤੀ ਜ਼ਾਹਰ ਕੀਤੀ।

ਮੀਟਿੰਗ ਦੌਰਾਨ ਅਗਲੇ ਕੰਮਾਂ ਦੀ ਵਿਉਂਤ ਬੰਦੀ ਕਰਦਿਆਂ ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ ਸੁਨੇਤ (ਲੁਧਿਆਣਾ) ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹੀਦੀ ਦਿਨ ਮੌਕੇ ਕੀਤੇ ਜਾ ਰਹੇ ਸਮਾਗਮ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਗਦਰੀ ਬਾਬਿਆਂ ਨੂੰ ਸਮਰਪਿਤ ਕਰਨ ਨੂੰ ਪ੍ਰਵਾਨ ਕਰਦਿਆਂ ਹਰ ਸਹਿਯੋਗ ਦੇਣ ਦਾ ਮਤਾ ਪਾਸ ਕੀਤਾ। ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਸਬੰਧੀ ਪੰਜਾਬ ਭਰ ਵਿੱਚ 1 ਤੋਂ 14 ਦਸੰਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਦੌਰਾਨ 7 ਦਸੰਬਰ ਨੂੰ ਜ਼ਿਲ੍ਹਾ ਲੁਧਿਆਣਾ ਵੱਲੋਂ ਕਨਵੈਨਸ਼ਨ ਕਰਵਾਉਣ ਦਾ ਫ਼ੈਸਲਾ ਲਿਆ ਗਿਆ, ਜੋ ਕਿ ਮਰਹੂਮ ਸਮਾਜ ਚਿੰਤਕ ਅੰਮ੍ਰਿਤਪਾਲ ਨੂੰ ਸਮਰਪਿਤ ਹੋਵੇਗੀ। ਗਦਰੀ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਹੋਣ ਵਾਲੀ ਇਸ ਕਨਵੈਨਸ਼ਨ ਦੇ ਮੁੱਖ ਬੁਲਾਰੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋ ਜਗਮੋਹਨ ਸਿੰਘ ਹੋਣਗੇ। ਇਸ ਉਪਰੰਤ 14 ਦਸੰਬਰ ਨੂੰ ਬਰਨਾਲਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਵੀ ਜ਼ਿਲ੍ਹੇ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਪ੍ਰੋ. ਜਗਮੋਹਨ ਸਿੰਘ, ਮਾ ਸੁਰਜੀਤ ਸਿੰਘ, ਮਾ ਜਰਨੈਲ ਸਿੰਘ, ਬਲਵਿੰਦਰ ਸਿੰਘ, ਅਜਮੇਰ ਦਾਖਾ, ਪਰਮਜੀਤ ਸਿੰਘ, ਤਰਲੋਚਨ ਸਿੰਘ, ਉਜਾਗਰ ਸਿੰਘ ਬੱਦੋਵਾਲ, ਐਡਵੋਕੇਟ ਹਰਪ੍ਰੀਤ ਜ਼ੀਰਖ, ਰਾਕੇਸ਼ ਆਜ਼ਾਦ ਅਤੇ ਡਾ. ਵੀ ਕੇ ਵਸਿਸ਼ਟ ਸ਼ਾਮਲ ਸਨ।

Advertisement

Advertisement
Show comments