ਇਕ ਮਿੰਟ ਵਿੱਚ 200 ਬੂਟੇ ਲਾਏ
ਹਰ ਮੈਦਾਨ ਫ਼ਤਹਿ ਸੇਵਾ ਦਲ ਅਤੇ ਫਿਜ਼ੀਕਲ ਹੈਂਡੀਕੈਪਡ ਵੈੱਲਫ਼ੇਅਰ ਸੇਵਾ ਸੁਸਾਇਟੀ ਨੇ ਅੱਜ ਭੱਟੀਆਂ ਦੇ ਗਰਾਊਂਡ ਨੇੜੇ ਇਕ ਮਿੰਟ ਵਿਚ 200 ਬੂਟਾ ਲਾ ਕੇ ‘ਰੁੱਖ ਲਗਾਓ, ਵਾਤਾਵਰਨ ਬਚਾਓ’ ਮੁਹਿੰਮ ਦਾ ਆਗਾਜ਼ ਕੀਤਾ। ਜਿਸ ਵਿਚ ਵੱਖ ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀਆਂ ਸੰਸਥਾਵਾਂ ਅਤੇ ਰਾਜਨੀਤਕ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਯਾਦਵਿੰਦਰ ਸਿੰਘ ਯਾਦੂ ਨੇ ਲੋਕਾਂ ਨੂੰ ਬੂਟੇ ਲਾਉਣ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਸਾਉਣ ਮਹੀਨੇ ਹਰ ਵਿਅਕਤੀ ਆਪਣਾ ਨਿੱਜੀ ਫਰਜ਼ ਸਮਝਦੇ ਹੋਏ ਘੱਟੋਂ ਘੱਟ ਦੋ ਬੂਟੇ ਲਾ ਕੇ ਉਸਦੀ ਸੇਵਾ ਸੰਭਾਲ ਕਰੇ। ਇਸ ਮੌਕੇ ਭੁਪਿੰਦਰ ਸਿੰਘ ਸੌਂਦ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਜੇਕਰ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ, ਧਰਤੀ ’ਤੇ ਜੀਵਨ ਅਤੇ ਪੰਛੀਆਂ ਦੀ ਹੌਂਦ ਬਚਾਉਣੀ ਹੈ ਤਾਂ ਵੱਧ ਤੋਂ ਵੱਧ ਪੌਦੇ ਲਾਏ ਜਾਣ ਅਤੇ ਰੁੱਖਾਂ ਦੀ ਕਟਾਈ ਤੇ ਰੋਕ ਲਾਈ ਜਾਵੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਜਤਿੰਦਰ ਸਿੰਘ ਇਕੋਲਾਹਾ, ਕਸ਼ਮੀਰ ਸਿੰਘ ਖਾਲਸਾ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਮਹਿਮੀ, ਮਨਦੀਪ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ, ਅਮਨ ਭੱਟੀਆਂ, ਮਹੇਸ਼ ਕੁਮਾਰ, ਅਮਨ ਮਾਜਰੀ, ਕੁਲਵੰਤ ਸਿੰਘ, ਗਗਨਦੀਪ ਸਿੰਘ, ਰਾਮ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।