ਪੱਤਰ ਪ੍ਰੇਰਕ
ਦੋਰਾਹਾ, 9 ਅਗਸਤ
ਅੱਜ ਇਥੋਂ ਦੀ ਹਿੰਦੂ ਧਰਮਸ਼ਾਲਾ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ਹਿਰ ਵਾਸੀਆਂ ਲਈ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ 500 ਤੋਂ ਵਧੇਰੇ ਵਿਅਕਤੀਆਂ ਦੇ ਵੈਕਸੀਨ ਲਾਈ। ਵੈਕਸੀਨ ਦੌਰਾਨ ਸ਼ਹਿਰ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਯੂਥ ਆਗੂਆਂ ਦੀਆਂ ਵਿਸ਼ੇਸ਼ ਤੌਰ ’ਤੇ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕੈਪਟਨ ਸਰਕਾਰ ਕਰੋਨਾ ਨੂੰ ਨੱਥ ਪਾਉਣ ਲਈ ਸੰਜੀਦਾ ਹੋ ਕੇ ਲੋਕਾਂ ਤੱਕ ਵੈਕਸੀਨ ਪੁੱਜਦਾ ਕਰ ਰਹੀ ਹੈ, ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਉਣ ਲਈ ਪ੍ਰੇਰਿਆ।