ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਏ
ਅਜਨਾਲਾ: ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਦੀ ਸੰਭਾਲ ਦੇ ਉਦੇਸ਼ ਨਾਲ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਇੰਚਾਰਜ ਅਵਤਾਰ ਸਿੰਘ...
Advertisement
ਅਜਨਾਲਾ: ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਦੀ ਸੰਭਾਲ ਦੇ ਉਦੇਸ਼ ਨਾਲ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਇੰਚਾਰਜ ਅਵਤਾਰ ਸਿੰਘ ਘੁੱਲਾ ਵੱਲੋਂ ਸਕੂਲ ਕੰਪਲੈਕਸ ਵਿੱਚ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖਾਂ ਦੀ ਘਾਟ ਕਾਰਨ ਵਧ ਰਿਹਾ ਪ੍ਰਦੂਸ਼ਣ ਮਨੁੱਖਤਾ ਲਈ ਘਾਤਕ ਸਿੱਧ ਹੋ ਰਿਹਾ ਹੈ ਜਿਸ ਕਰਕੇ ਵਾਤਾਵਰਣ ਦੀ ਸੰਭਾਲ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਅਤੇ ਗੁਰਬਖਸ਼ ਸਿੰਘ ਬੇਦੀ ਦੋਵੇਂ ਮੈਨੇਜਮੈਂਟ ਕਮੇਟੀ ਦੇ ਮੈਂਬਰ ਇੰਚਾਰਜ, ਸੀਨੀਅਰ ਅਧਿਆਪਕ ਜੁਗਰਾਜ ਸਿੰਘ ਰਿਆੜ, ਡੀਪੀ ਰਾਜੀਵ ਕੁਮਾਰ ਅਵਤਾਰ ਸਿੰਘ ਅਤੇ ਰਜਿੰਦਰ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×