ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਲਈ ਅਮਰੀਕਾ ਦੀ ਦੋਸਤੀ ਨਕਾਰੀ: ਫ਼ਤਹਿਜੰਗ ਬਾਜਵਾ
ਪੰਜਾਬ ਪ੍ਰਦੇਸ਼ ਭਾਜਪਾ ਦੇ ਉਪ ਪ੍ਰਧਾਨ ਫ਼ਤਹਿਜੰਗ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ’ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਫ਼ੈਸਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਗਈ ਪ੍ਰਤੀਕਿਰਿਆ ਨੇ ਸਪੱਸ਼ਟ ਕਰ ਦਿੱਤਾ...
Advertisement
ਪੰਜਾਬ ਪ੍ਰਦੇਸ਼ ਭਾਜਪਾ ਦੇ ਉਪ ਪ੍ਰਧਾਨ ਫ਼ਤਹਿਜੰਗ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ’ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਫ਼ੈਸਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਗਈ ਪ੍ਰਤੀਕਿਰਿਆ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਫ਼ਤਹਿਜੰਗ ਬਾਜਵਾ ਨੇ ਕਿਹਾ ਕਿ ਮੋਦੀ ਲਈ ਕਿਸਾਨਾਂ ਦਾ ਹਿੱਤ ਸਭ ਤੋਂ ਵੱਡੀ ਤਰਜ਼ੀਹ ਹੈ। ਦੇਸ਼ ਦੇ ਕਿਸਾਨਾਂ, ਮੱਛੀ ਪਾਲਕਾਂ ਅਤੇ ਪਸ਼ੂ ਪਾਲਕਾਂ ਦੀ ਭਲਾਈ ਲਈ ਭਾਰਤ ਸਰਕਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਰਤ ਦੀ ਨੀਂਹ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਹਿੱਤਾਂ ਦੀ ਕੀਮਤ ’ਤੇ ਕਿਸੇ ਵੀ ਸੁਪਰ ਪਾਵਰ ਨਾਲ ਦੋਸਤੀ ਸਵੀਕਾਰ ਨਹੀਂ ਕਰਦੇ।
Advertisement
Advertisement