ਕਵਿਤਾ ਗਾਇਨ ਮੁਕਾਬਲੇ ਕਰਵਾਏ
ਇਥੋਂ ਦੇ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਿੰਦੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ...
ਇਥੋਂ ਦੇ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਿੰਦੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਛੋਟੀ ਉਮਰ ਵਿਚ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਜੀਵਨੀ ਸਬੰਧੀ ਸਿੱਖਿਆ ਦੇਣਾ ਉਨ੍ਹਾਂ ਦੇ ਚਰਿੱਤਰ ਨਿਰਮਾਣ ਲਈ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਗੁਰੂ ਸਾਹਿਬ ਦੇ ਬਲਿਦਾਨ, ਧਰਮ ਦੀ ਰੱਖਿਆ ਅਤੇ ਮਨੁੱਖਤਾ ਦੇ ਸੁਨੇਹੇ ਨੂੰ ਪ੍ਰਟਾਉਂਦੀਆਂ ਕਵਿਤਾਵਾਂ ਪੇਸ਼ ਕੀਤੀਆਂ। ਮੁਕਾਬਲਿਆਂ ਵਿਚ ਸਵਰਨਜੀਤ ਕੌਰ, ਅੰਜੂ ਸੋਨੀ ਅਤੇ ਸਤਵਿੰਦਰ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਜੇਤੂਆਂ ਨੂੰ ਸਨਮਾਨਿਤ ਕਰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿਘ ਲਿਬੜਾ ਅਤੇ ਡਾ. ਗੁਰਮੋਹਨ ਸਿੰਘ ਵਾਲੀਆ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸਬੰਧੀ ਜਾਣੂੰ ਕਰਵਾਉਂਦਿਆਂ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਵਿਚ ਆਤਮਿਕਤਾ ਅਤੇ ਨੈਤਿਕ ਮੁੱਲਾਂ ਦੀ ਸਥਾਪਨਾ ਕਰਨ ਵਿਚ ਮਦਦਗਾਰ ਹੁੰਦੇ ਹਨ। ਸਟੇਜ ਸਕੱਤਰ ਦੀ ਭੂਮਿਕਾ ਨਵਦੀਪ ਕੌਰ ਨੇ ਬਾਖੂਬੀ ਨਿਭਾਈ।

