DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗ੍ਰਿਫ਼ਤਾਰ

ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ

  • fb
  • twitter
  • whatsapp
  • whatsapp
Advertisement

ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 8 ਦੇ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਵਿਸ਼ਨੂੰ ਪ੍ਰਸ਼ਾਦ ਵਾਸੀ ਮੁਹੱਲਾ ਗੁਰਦੇਵ ਨਗਰ ਨੂੰ ਉਧਮ ਸਿੰਘ ਨਗਰ, ਬੈਕਸਾਈਡ ਹੀਰੋ ਹਾਰਟ ਹਸਪਤਾਲ ਵਿੱਚ ਖੜ੍ਹਿਆਂ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 16 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਜਮਾਲਪੁਰ ਦੇ ਥਾਣੇਦਾਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਅੰਕੁਸ਼ ਵਾਸੀ ਪਿੰਡ ਜਸਪਾਲ ਬਾਂਗਲ ਨੂੰ ਛਾਪਾ ਮਾਰ ਕੇ ਸਰਪੰਚ ਕਲੋਨੀ ਸਥਿਤ ਕੁੰਦਨ ਪਬਲਿਕ ਸਕੂਲ ਅੱਗੇ ਖਾਲੀ ਪਲਾਟ ਵਿੱਚੋਂ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ ਹਨ। ਥਾਣਾ ਡਿਵੀਜ਼ਨ ਨੰਬਰ 7 ਦੇ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਵਿੱਕੀ ਕੁਮਾਰ ਵਾਸੀ ਸੰਜੈ ਗਾਂਧੀ ਕਲੋਨੀ ਨੂੰ ਪੈਦਲ ਆਉਂਦਿਆਂ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਬਰਾਮਦ ਹੋਈਆਂ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 2 ਦੇ ਹੌਲਦਾਰ ਜਸਪਾਲ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮਨਿੰਦਰ ਸਿੰਘ ਉਰਫ਼ ਲੱਕੀ ਵਾਸੀ ਇਸਲਾਮ ਗੰਜ ਨੂੰ ਬੈਕ ਸਾਈਡ ਸਿਵਲ ਹਸਪਤਾਲ ਨੇੜੇ ਪੈਟਰੋਲ ਪੰਪ ਵਾਲੀ ਗਲੀ ਪਾਸ ਖੜ੍ਹਾ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ ਹਨ।

Advertisement
Advertisement
×