ਪੁਲੀਸ ਨੇ ਬੁਲੇਟ ਮੋਟਰਸਾਈਕਲਾਂ ਦੇ ਸਾਇਲੈਂਸਰ ਤੋੜੇ
ਟਰੈਫਿਕ ਪੁਲੀਸ ਖੰਨਾ ਨੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ। ਪੁਲੀਸ ਨੇ ਰੋਡਰੋਲਰ ਦੀ ਮਦਦ ਨਾਲ ਜਨਤਕ ਤੌਰ ’ਤੇ ਲਗਪਗ 150 ਸਾਇਲੈਂਸਰ ਤੋੜੇ। ਪੁਲੀਸ ਨੇ ਇਹ ਕਾਰਵਾਈ ਜਾਣਬੁੱਝ ਕੇ ਖੁੱਲ੍ਹੀ ਜਗ੍ਹਾ ’ਤੇ ਕੀਤੀ ਤਾਂ ਜੋ ਲੋਕਾਂ ਨੂੰ...
Advertisement
ਟਰੈਫਿਕ ਪੁਲੀਸ ਖੰਨਾ ਨੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ। ਪੁਲੀਸ ਨੇ ਰੋਡਰੋਲਰ ਦੀ ਮਦਦ ਨਾਲ ਜਨਤਕ ਤੌਰ ’ਤੇ ਲਗਪਗ 150 ਸਾਇਲੈਂਸਰ ਤੋੜੇ। ਪੁਲੀਸ ਨੇ ਇਹ ਕਾਰਵਾਈ ਜਾਣਬੁੱਝ ਕੇ ਖੁੱਲ੍ਹੀ ਜਗ੍ਹਾ ’ਤੇ ਕੀਤੀ ਤਾਂ ਜੋ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਜਾ ਸਕੇ ਕਿ ਨਿਯਮਾਂ ਨੂੰ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਕਰਮਵੀਰ ਨੇ ਕਿਹਾ ਕਿ ਕੁਝ ਦਿਨਾਂ ਵਿਚ ਲਗਾਤਾਰ ਚੈੱਕ ਪੋਸਟ ਲਗਾ ਕੇ 150 ਅਜਿਹੇ ਬੁਲੇਟ ਸਵਾਰਾਂ ਨੂੰ ਫੜਿਆ ਗਿਆ ਸੀ ਜਿਨ੍ਹਾਂ ਦੇ ਚਲਾਨ ਜਾਰੀ ਕੀਤੇ ਗਏ ਸਨ ਅਤੇ ਸਾਇਲੈਂਸਰ ਜ਼ਬਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਜ਼ਿਆਦਾ ਆਵਾਜ਼ ਕਰਨ ਵਾਲੇ ਸਾਇਲੈਂਸਰਾਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਜਿੱਥੇ ਸ਼ੋਰ ਪ੍ਰਦੂਸ਼ਣ ਹੁੰਦਾ ਹੈ, ਉੱਥੇ ਹੀ ਛੋਟੇ ਬੱਚੇ, ਬਜ਼ੁਰਗ ਤੇ ਬਿਮਾਰ ਲੋਕ ਇਸ ਤੋਂ ਪ੍ਰਭਾਵਿਤ ਹੁੰਦੇ ਹਨ।
Advertisement
Advertisement
×