ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਗਾਂਜੇ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਡਵੀਜ਼ਨ ਨੰਬਰ 1 ਦੇ ਹੌਲਦਾਰ ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸ਼ਚਿਤ ਸੰਗਰ ਵਾਸੀ ਰਾਜਨ ਇਸਟੇਟ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਦੌਰਾਨ ਉਸ ਪਾਸੋਂ 200 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।
ਥਾਣਾ ਡੇਹਲੋਂ ਦੇ ਥਾਣੇਦਾਰ ਗਮਦੂਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਅੰਡਰਪਾਸ ਡੇਹਲੋਂ
ਤੋਂ ਬਹਾਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਨੂੰ ਕਾਬੂ ਕਰਕੇ ਉਸ ਪਾਸੋਂ 48 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਗਸ਼ਤ ਦੌਰਾਨ ਪਿੰਡ ਸਾਹਨੀ ਤੋਂ ਅਮਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰਬਰ 7 ਦੇ ਥਾਣੇਦਾਰ ਦਵਿੰਦਰਪਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਵਿਸ਼ਾਲ ਮੈਗਾ ਮਾਰਕੀਟ ਦੀ ਬੈਕ ਸਾਈਡ ਸੈਕਟਰ
32 ਤੋਂ ਧਰਮ ਸਾਹਨੀ ਵਾਸੀ ਬਿਹਾਰੀ ਕਲੋਨੀ ਝੁੱਗੀਆ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਪਾਸੋਂ 52 ਸੰਤਰੀ ਰੰਗ ਦੀਆ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂਹਨ। ਥਾਣਾ ਮਾਡਲ ਟਾਊਨ ਦੇ ਥਾਣੇਦਾਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮਨੋਹਰ ਨਗਰ ਤੋਂ ਨਿੱਕੂ ਨੂੰ 3.60 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ।

