ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਚੈਕਿੰਗ

ਪੁਲੀਸ ਕਮਿਸ਼ਨਰੇਟ ਵੱਲੋਂ ਤਿਉਹਾਰਾਂ ਮੌਕੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਏਡੀਸੀਪੀ ਜ਼ੋਨ-1 ਦੀ ਅਗਵਾਈ ਹੇਠ ਪੁਲੀਸ ਟੀਮਾਂ ਵੱਲੋਂ ਅਨਾਜ ਮੰਡੀਆਂ, ਕਿਰਾਏਦਾਰਾਂ ਅਤੇ ਆਰਜੀ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲੀਸ ਅਧਿਕਾਰੀਆਂ ਨੇ...
ਸੁਰੱਖਿਆ ਮੁਹਿੰਮ ਦੌਰਾਨ ਤਲਾਸ਼ੀ ਲੈਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਇੰਦਰਜੀਤ ਵਰਮਾ
Advertisement

ਪੁਲੀਸ ਕਮਿਸ਼ਨਰੇਟ ਵੱਲੋਂ ਤਿਉਹਾਰਾਂ ਮੌਕੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਏਡੀਸੀਪੀ ਜ਼ੋਨ-1 ਦੀ ਅਗਵਾਈ ਹੇਠ ਪੁਲੀਸ ਟੀਮਾਂ ਵੱਲੋਂ ਅਨਾਜ ਮੰਡੀਆਂ, ਕਿਰਾਏਦਾਰਾਂ ਅਤੇ ਆਰਜੀ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲੀਸ ਅਧਿਕਾਰੀਆਂ ਨੇ ਦੁਕਾਨ ਅਤੇ ਮਕਾਨ ਕਿਰਾਏਦਾਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਰੱਖੀ। ਇਸ ਕਾਰਵਾਈ ਦਾ ਮੁੱਖ ਉਦੇਸ਼ ਤਿਉਹਾਰੀ ਸੀਜ਼ਨ ਦੌਰਾਨ ਕਿਸੇ ਵੀ ਅਪਰਾਧਿਕ ਗਤੀਵਿਧੀ ਨੂੰ ਰੋਕਣਾ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਪੁਲੀਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕਰਨ, ਤਾਂ ਜੋ ਸਾਰਿਆਂ ਲਈ ਸੁਰੱਖਿਅਤ ਤੇ ਸ਼ਾਂਤੀਪੂਰਨ ਵਾਤਾਵਰਣ ਬਣਿਆ ਰਹੇ।

Advertisement

Advertisement
Show comments