ਪੁਲੀਸ ਵੱਲੋਂ ਜਨਤਕ ਥਾਵਾਂ ’ਤੇ ਚੈਕਿੰਗ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਅੱਜ ਲਾਲਾ ਲਾਜਪਤ ਰਾਏ ਯਾਦਗਾਰੀ ਬੱਸ ਟਰਮੀਨਲ, ਸਟੇਸ਼ਨ ਤੇ ਹੋਰ ਜਨਤਕ ਥਾਵਾਂ ’ਤੇ ਜਾਂਚ ਕੀਤੀ ਗਈ। ਇਸ ਬਾਰੇ ਡੀਜੀਪੀ ਅਨੀਤਾ ਪੁੰਜ ਤੇ ਸੀਨੀਅਰ ਪੁਲੀਸ ਕਪਤਾਨ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਇਹ ਮੁਹਿੰਮ 15 ਅਗਸਤ...
Advertisement
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਅੱਜ ਲਾਲਾ ਲਾਜਪਤ ਰਾਏ ਯਾਦਗਾਰੀ ਬੱਸ ਟਰਮੀਨਲ, ਸਟੇਸ਼ਨ ਤੇ ਹੋਰ ਜਨਤਕ ਥਾਵਾਂ ’ਤੇ ਜਾਂਚ ਕੀਤੀ ਗਈ। ਇਸ ਬਾਰੇ ਡੀਜੀਪੀ ਅਨੀਤਾ ਪੁੰਜ ਤੇ ਸੀਨੀਅਰ ਪੁਲੀਸ ਕਪਤਾਨ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਇਹ ਮੁਹਿੰਮ 15 ਅਗਸਤ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਹਿੰਮ ਡੀ.ਜੀ.ਪੀ ਪੰਜਾਬ ਦੇ ਹੁੱਕਮਾਂ ਤੇ ਸੂਬੇ ਭਰ ਵਿੱਚ ਸ਼ੁਰੂ ਕੀਤੀ ਗਈ ਹੈ।ਪੁਲੀਸ ਦਾ ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮਕਸਦ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ ਨਾ ਕਿ ਆਮ ਲੋਕਾਂ ਵਿੱਚ ਕਿਸੇ ਕਿਸਮ ਦਾ ਡਰ ਜਾਂ ਭੈਅ ਪੈਦਾ ਕਰਨਾ।
Advertisement
Advertisement
×