ਪੁਲੀਸ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਮੁਹਿੰਮ
ਅਪਰੇਸ਼ਨ ‘ਕਾਸੋ’ ਤਹਿਤ ਲਈ ਗਈ ਤਲਾਸ਼ੀ
Advertisement
ਤਿਉਹਾਰਾਂ ਦੇ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੁਧਿਆਣਾ ਪੁਲੀਸ ਨੇ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਤਿਉਹਾਰਾਂ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਪੁਲੀਸ ਨੇ ਸੋਮਵਾਰ ਨੂੰ ਅਪ੍ਰੇਸ਼ਨ ‘ਕਾਸੋ’ ਤਹਿਤ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਪੁਲੀਸ ਨੇ ਉੱਥੇ ਮੌਜੂਦ ਯਾਤਰੀਆਂ ਦੇ ਸਾਮਾਨ ਤੇ ਪਲੇਟਫਾਰਮਾਂ ਦੀ ਜਾਂਚ ਕੀਤੀ ਅਤੇ ਕਈ ਥਾਵਾਂ ’ਤੇ ਚੈਕਿੰਗ ਕੀਤੀ। ਇਸ ਮੁਹਿੰਮ ਤਹਿਤ ਕੀਤੀ ਗਈ ਚੈਕਿੰਗ ਦੀ ਯੋਜਨਾ ਬਣਾਉਣ ਤੋਂ ਬਾਅਦ ਏ ਡੀ ਸੀ ਪੀ ਸਮੀਰ ਵਰਮਾ ਰੇਲਵੇ ਸਟੇਸ਼ਨ ’ਤੇ ਪੁੱਜੇ।
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਅਤੇ ਯਾਤਰੀਆਂ ਦੀ ਆਮਦ ਲਗਾਤਾਰ ਵਧਦੀ ਰਹੇਗੀ। ਇਸ ਤੋਂ ਇਲਾਵਾ ਬਾਹਰੀ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਖਰੀਦਦਾਰ ਵੀ ਸ਼ਹਿਰ ਆਉਂਦੇ ਹਨ। ਪੁਰਾਣੇ ਬਾਜ਼ਾਰਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਏ ਡੀ ਸੀ ਪੀ ਸਮੀਰ ਵਰਮਾ ਦੀ ਅਗਵਾਈ ਵਿੱਚ ਲੁਧਿਆਣਾ ਪੁਲੀਸ ਦੀ ਇੱਕ ਟੀਮ ਨੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ। ਪੁਲੀਸ ਟੀਮ ਨੇ ਉੱਥੇ ਮੌਜੂਦ ਯਾਤਰੀਆਂ ਅਤੇ ਆਉਣ-ਜਾਣ ਵਾਲਿਆਂ ਦੇ ਸਾਮਾਨ ਦੀ ਜਾਂਚ ਕੀਤੀ। ਇਸ ਦੌਰਾਨ ਪੁਲੀਸ ਨੇ ਵਾਹਨ ਐਪ ਦੀ ਵਰਤੋਂ ਕਰ ਕੇ ਪਾਰਕਿੰਗ ਵਿੱਚ ਖੜ੍ਹੇ ਲਗਭਗ 200 ਵਾਹਨਾਂ ਦੀ ਜਾਂਚ ਕੀਤੀ। ਪੁਲੀਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਅਤੇ ਪੁੱਛਗਿੱਛ ਵੀ ਕੀਤੀ। ਪੁਲੀਸ ਕਮਿਸ਼ਨਰ ਅਤੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜਨਤਕ ਸੁਰੱਖਿਆ ਪੁਲੀਸ ਲਈ ਸਭ ਤੋਂ ਵੱਡਾ ਮਕਸਦ ਹੈ। ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਯਤਨ ਕੀਤੇ ਜਾ ਰਹੇ ਹਨ ਅਤੇ ਜਾਰੀ ਰਹਿਣਗੇ।
Advertisement
Advertisement