ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੇ ’ਚ ਗੱਡੀਆਂ ਚਲਾਉਣ ਵਾਲਿਆਂ ’ਤੇ ਪੁਲੀਸ ਦੀ ਸਖ਼ਤੀ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 11 ਫਰਵਰੀ ਸ਼ਹਿਰ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਲੁਧਿਆਣਾ ਪੁਲੀਸ ਨੇ ਸ਼ਰਾਬ ਪੀ ਕੇ ਗੱਡੀਆਂ ਚਲਾਉਣ ਵਾਲਿਆਂ ’ਤੇ ਸਖ਼ਤੀ ਵਧਾ ਦਿੱਤੀ ਹੈ। ਪੁਲੀਸ ਨੇ ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀਆਂ...
ਨਾਕੇ ’ਤੇ ਵਾਹਨ ਚਾਲਕ ਦਾ ਅਲਕੋਹਲ ਟੈਸਟ ਕਰਦਾ ਹੋਇਆ ਟਰੈਫਿਕ ਪੁਲੀਸ ਮੁਲਾਜ਼ਮ।
Advertisement
ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 11 ਫਰਵਰੀ

Advertisement

ਸ਼ਹਿਰ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਲੁਧਿਆਣਾ ਪੁਲੀਸ ਨੇ ਸ਼ਰਾਬ ਪੀ ਕੇ ਗੱਡੀਆਂ ਚਲਾਉਣ ਵਾਲਿਆਂ ’ਤੇ ਸਖ਼ਤੀ ਵਧਾ ਦਿੱਤੀ ਹੈ। ਪੁਲੀਸ ਨੇ ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀਆਂ ਚਲਾਉਣ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਪੁਲੀਸ ਦਾ ਮੰਨਣਾ ਹੈ ਕਿ ਸ਼ਹਿਰ ਵਿੱਚ ਵੱਡੀ ਗਿਣਤੀ ਸੜਕ ਹਾਦਸੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਕਰਕੇ ਹੁੰਦੇ ਹਨ ਜਿਨ੍ਹਾਂ ’ਤੇ ਠੱਲ੍ਹ ਪਾਉਣ ਲਈ ਇਹ ਚਲਾਨ ਕੱਟੇ ਜਾ ਰਹੇ ਹਨ।

ਟਰੈਫਿਕ ਪੁਲੀਸ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਜੇਕਰ ਕਿਸੇ ਨੇ ਸ਼ਰਾਬ ਪੀਣੀ ਹੈ ਤਾਂ ਉਹ ਪਹਿਲਾਂ ਹੀ ਡਰਾਈਵਰ ਨਾਲ ਲੈ ਕੇ ਜਾਵੇ, ਕਿਉਂਕਿ ਕਿਸੇ ਨੂੰ ਵੀ ਨਾਕਾਬੰਦੀ ’ਤੇ ਛੱਡਿਆ ਨਹੀਂ ਜਾਏਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ 100 ਤੋਂ ਵੱਧ ਚਲਾਨ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਹਨ।

ਪਿਛਲੇ ਇੱਕ ਹਫ਼ਤੇ ਦੌਰਾਨ ਪੁਲੀਸ ਨੇ ਸ਼ਹਿਰ ਵਿੱਚ ਸ਼ਰਾਬ ਪੀ ਕੇ ਗੱਡੀਆਂ ਚਲਾਉਣ ਵਾਲੇ ਲੋਕਾਂ ਨੂੰ ਚੈੱਕ ਕਰਨ ਲਈ ਸਪੈਸ਼ਲ ਨਾਕੇ ਲਗਾਏ ਹਨ। ਪੁਲੀਸ ਖਾਸ ਤੌਰ ’ਤੇ ਸਿਰਫ਼ ਬੁੱਧਵਾਰ, ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਇਹ ਨਾਕਾਬੰਦੀ ਕਰ ਰਹੀ ਹੈ ਕਿਉਂਕਿ ਪੁਲੀਸ ਦਾ ਮੰਨਣਾ ਹੈ ਕਿ ਇਨ੍ਹਾਂ ਦਿਨਾਂ ਵਿੱਚ ਜ਼ਿਆਦਾ ਲੋਕ ਸ਼ਰਾਬ ਪਾਰਟੀਆਂ ਕਰਦੇ ਹਨ। ਪੁਲੀਸ ਵੱਲੋਂ 6 ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਘੁੰਮਦੇ ਹੋਏ ਨਾਕਾਬੰਦੀ ਕਰਦੀਆਂ ਹਨ। ਨਾਕਾਬੰਦੀ ਪੱਖੋਂ ਪੁਲੀਸ ਨੇ ਸਮਰਾਲਾ ਚੌਕ, ਸੈਕਟਰ 32, ਗਿੱਲ ਰੋਡ, ਫਿਰੋਜ਼ਪੁਰ ਰੋਡ, ਸਾਉਥ ਸਿਟੀ, ਲੋਧੀ ਕਲੱਬ ਰੋਡ, ਸਰਾਭਾ ਨਗਰ ਇਲਾਕਿਆਂ ’ਤੇ ਖ਼ਾਸ ਨਿਗਾਹ ਰੱਖੀ ਹੈ। ਪੁਲੀਸ ਦਾ ਕਹਿਣਾ ਹੈ ਕਿ ਇਸ ਨਾਕਾਬੰਦੀ ਦਾ ਮਕਸਦ ਸਿਰਫ਼ ਲੋਕਾਂ ਨੂੰ ਜਾਗਰੂਕ ਕਰਕੇ ਸ਼ਹਿਰ ਵਿੱਚ ਹੋ ਰਹੇ ਸੜਕ ਹਾਦਸੇ ’ਤੇ ਠੱਲ੍ਹ ਪਾਉਣਾ ਹੈ।

 

Advertisement
Show comments