ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਲਜਾਂ ਤੇ ਪਾਰਕਾਂ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲਿਆਂ ’ਤੇ ਚੱਲਿਆ ਪੁਲੀਸ ਦਾ ਡੰਡਾ

12 ਵੱਖ-ਵੱਖ ਪੁਲੀਸ ਟੀਮਾਂ ਵੱਲੋਂ 118 ਵਾਹਨਾਂ ਦੇ ਚਲਾਨ ਤੇ 12 ਵਾਹਨ ਜ਼ਬਤ 
ਸਕੂਲਾਂ ਕਾਲਜਾਂ ਦੇ ਬਾਹਰ ਬੈਰੀਕੇਡ ਲਾ ਕੇ ਵਾਹਨ ਚਾਲਕਾਂ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ।
Advertisement

ਮੁਹਿੰਮ ਦੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਕੀਤੀ ਅਗਵਾਈ

ਲੁਧਿਆਣਾ ਪੁਲੀਸ ਨੇ ਸਕੂਲ ਕਾਲਜ ਅਤੇ ਪਾਰਕਾਂ ਦੇ ਆਲੇ-ਦੁਆਲੇ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੁਲੀਸ ਨੇ ਸਕੂਲਾਂ, ਕਾਲਜਾਂ ਅਤੇ ਪਾਰਕਾਂ ਦੇ ਬਾਹਰ ਖੜ੍ਹੀਆਂ ਕੁੜੀਆਂ ਅਤੇ ਔਰਤਾਂ ਨੂੰ ਤੰਗ-ਪਰੇਸ਼ਾਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਆਰੰਭੀ ਹੈ। ਮੰਗਲਵਾਰ ਨੂੰ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਇੱਕ ਮੁਹਿੰਮ ਚਲਾਈ ਗਈ। ਜਿਸ ਤਹਿਤ ਪੁਲੀਸ ਅਧਿਕਾਰੀਆਂ ਦੀਆਂ 12 ਟੀਮਾਂ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਪੁਲਿਸ ਨੇ 118 ਵਾਹਨਾਂ ਦੇ ਚਲਾਨ ਕੀਤੇ ਅਤੇ 12 ਵਾਹਨ ਜ਼ਬਤ ਕੀਤੇ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ।

Advertisement

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਲਾਕੇ ਦੇ ਚਾਰ ਏਡੀਸੀਪੀ ਅਤੇ ਹੋਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ 12 ਟੀਮਾਂ ਬਣਾਈਆਂ ਸਨ। ਉਨ੍ਹਾਂ ਨੂੰ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਨੇ ਸਕੂਲਾਂ, ਕਾਲਜਾਂ ਅਤੇ ਪਾਰਕਾਂ ਸਥਾਨਾਂ ਦੇ ਨੇੜੇ ਨਾਕਾਬੰਦੀ ਕੀਤੀ। ਇਸ ਚੈਕਿੰਗ ਦੌਰਾਨ 118 ਚਲਾਨ ਜਾਰੀ ਕੀਤੇ ਗਏ ਅਤੇ 12 ਵਾਹਨ ਜ਼ਬਤ ਕੀਤੇ ਗਏ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ ਖਾਸ ਕਰਕੇ ਸਕੂਲ ਅਤੇ ਕਾਲਜ ਜਾਣ ਵਾਲਿਆਂ ਲਈ ਇੱਕ ਸੁਰੱਖਿਅਤ ਅਤੇ ਸਤਿਕਾਰਯੋਗ ਮਾਹੌਲ ਬਣਾਉਣਾ ਸੀ। ਇਨ੍ਹਾਂ ਨਾਕਿਆਂ ’ਤੇ ਪੁਲੀਸ ਦੀ ਮੌਜੂਦਗੀ ਲੋਕਾਂ ਲਈ ਸੁਰੱਖਿਆ ਦੀ ਭਾਵਨਾ ਨੂੰ ਵਧਾਉਂਦੀ ਰਹੀ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਹੁਕਮ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਅਤੇ ਅਜਿਹੀਆਂ ਮੁਹਿੰਮਾਂ ਤੇ ਨਾਕਾਬੰਦੀ ਜਾਰੀ ਰਹੇਗੀ।

Advertisement