ਪੁਲੀਸ ਨੇ 20 ਸ਼ੱਕੀ ਹਿਰਾਸਤ ’ਚ ਲਏ
ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਹੇਠ ਖੰਨਾ ਪੁਲੀਸ ਨੇ ਪੂਰੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ। ਇਸ ਦੌਰਾਨ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰ ਕੇ 20 ਸ਼ੱਕੀਆਂ ਨੂੰ...
Advertisement
ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਹੇਠ ਖੰਨਾ ਪੁਲੀਸ ਨੇ ਪੂਰੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ। ਇਸ ਦੌਰਾਨ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰ ਕੇ 20 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ। ਇਨ੍ਹਾਂ ਵਿੱਚ ਇੱਕ ਚੋਰ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 82 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਰੁਪਏ ਤੋਂ ਵੱਧ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਪੁਲੀਸ ਨੇ ਦੋ ਜਣਿਆਂ ਵਿਰੁੱਧ ਕੇਸ ਦਰਜ ਕਰ ਕੇ ਕਾਰ ਬਰਾਮਦ ਕੀਤੀ। ਐੱਸਐੱਸਪੀ ਅਨੁਸਾਰ ਪੁਲੀਸ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਜ਼ੀਰੋ ਟਾਲਰੈਂਸ਼ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪਰੇਸ਼ਨ ਲਗਾਤਾਰ ਜਾਰੀ ਰਹਿਣਗੇ ਤੇ ਇਸ ਦੌਰਾਨ ਅਪਰਾਧੀਆਂ ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਉੱਪਰ ਦਬਾਅ ਪਾਇਆ ਜਾ ਰਿਹਾ ਹੈ। ਐੱਸਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਦਾ ਸਹਿਯੋਗ ਕਰਨ।
Advertisement
Advertisement