ਪੁਲੀਸ ਵੱਲੋਂ ਮਸ਼ਕੂਕਾਂ ਦੇ ਘਰਾਂ ਦੀ ਜਾਂਚ
ਇਥੋਂ ਦੀ ਪੁਲੀਸ ਨੇ ਅੱਜ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸ਼ੁਰੂ ਕੀਤੇ ਕਾਸੋ ਆਪ੍ਰੇਸ਼ਨ ਤਹਿਤ ਮਸ਼ਕੂਕਾਂ ਦੇ ਘਰਾਂ ਵਿੱਚ ਜਾਂਚ ਕੀਤੀ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਪੁਲੀਸ ਪਾਰਟੀ ਦੀਆਂ ਵੱਖ-ਵੱਖ ਟੀਮਾਂ ਵਲੋਂ ਅੱਜ ਕਈ ਘਰਾਂ ਵਿਚ ਛਾਪੇਮਾਰੀ ਕੀਤੀ...
Advertisement
ਇਥੋਂ ਦੀ ਪੁਲੀਸ ਨੇ ਅੱਜ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸ਼ੁਰੂ ਕੀਤੇ ਕਾਸੋ ਆਪ੍ਰੇਸ਼ਨ ਤਹਿਤ ਮਸ਼ਕੂਕਾਂ ਦੇ ਘਰਾਂ ਵਿੱਚ ਜਾਂਚ ਕੀਤੀ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਪੁਲੀਸ ਪਾਰਟੀ ਦੀਆਂ ਵੱਖ-ਵੱਖ ਟੀਮਾਂ ਵਲੋਂ ਅੱਜ ਕਈ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਿਹੜੇ ਵਿਅਕਤੀਆਂ ’ਤੇ ਨਸ਼ੇ ਦੇ ਮਾਮਲੇ ਦਰਜ ਹਨ ਉਨ੍ਹਾਂ ਦੇ ਘਰਾਂ ਵਿਚ ਸ਼ੱਕ ਦੇ ਅਧਾਰ ਤੇ ਛਾਪਾਮਾਰੀ ਕੀਤੀ ਗਈ ਹੈੈ। ਉਨ੍ਹਾਂ ਕਿਹਾ ਕਿ ਇਹ ਕਾਸੋ ਆਪ੍ਰੇਸ਼ਨ ਨਸ਼ੇ ਦੇ ਖਾਤਮੇ ਤੱਕ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਕਰਨੈਲ ਸਿੰਘ, ਹਾਕਮ ਸਿੰਘ, ਸੰਜੀਵ ਕੁਮਾਰ (ਸਾਰੇ ਸਹਾਇਕ ਥਾਣੇਦਾਰ) ਵੀ ਮੌਜੂਦ ਸਨ।
Advertisement
Advertisement