ਮੋਬਾਈਲ ’ਤੇ ਇੰਸਪੈਕਟਰ ਦੀ ਫੋਟੋ ਲਾ ਕੇ ਪੈਸੇ ਮੰਗੇ
ਪਾਕਿਸਤਾਨੀ ਮੋਬਾਈਲ ਨੰਬਰ ’ਤੇ ਲੁਧਿਆਣਾ ਪੁਲੀਸ ਦੇ ਇੱਕ ਇੰਸਪੈਕਟਰ ਦੀ ਫੋਟੋ ਲਾ ਕੇ ਲੋਕਾਂ ਕੋਲੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਲੋਕਾਂ ਨੂੰ ਫੋਨ ਕਰਕੇ ਧਮਕੀ ਦਿੰਦਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ...
Advertisement
ਪਾਕਿਸਤਾਨੀ ਮੋਬਾਈਲ ਨੰਬਰ ’ਤੇ ਲੁਧਿਆਣਾ ਪੁਲੀਸ ਦੇ ਇੱਕ ਇੰਸਪੈਕਟਰ ਦੀ ਫੋਟੋ ਲਾ ਕੇ ਲੋਕਾਂ ਕੋਲੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਲੋਕਾਂ ਨੂੰ ਫੋਨ ਕਰਕੇ ਧਮਕੀ ਦਿੰਦਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਛੱਡਣ ਲਈ ਪੈਸੇ ਦੇਣੇ ਪੈਣਗੇ। ਇਸ ਸਬੰਧੀ ਇੱਕ ਵਿਅਕਤੀ ਨੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ ਜਿਸ ਤੋਂ ਬਾਅਦ ਪੀ ਏ ਯੂ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਵਿਜੈ ਕੁਮਾਰ ਨੂੰ ਪਤਾ ਲੱਗਾ ਅਤੇ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪਾਈ ਹੈ। ਵਿਜੈ ਕੁਮਾਰ ਨੇ ਲੋਕਾਂ ਨੂੰ ਠੱਗੀ ਤੋਂ ਬਚਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਸਾਈਬਰ ਠੱਗ ਨੇ ਪੀੜਤ ਨੂੰ ਕਿਹਾ ਸੀ ਕਿ ਉਸ ਦਾ ਪੁੱਤਰ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਸ਼ਾਮਲ ਹੈ ਤੇ ਉਸ ਨੂੰ ਛੱਡਣ ਲਈ 70 ਹਜ਼ਾਰ ਰੁਪਏ ਦੇਣ ਪੈਣਗੇ, ਜਿਸ ਤੋਂ ਬਾਅਦ ਪੀੜਤ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕੀਤੀ।
Advertisement
Advertisement
×

