ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ
ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਦਿਆਂ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਜੋਧੇਵਾਲ ਦੇ ਥਾਣੇਦਾਰ ਹਰਚਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਬਹਾਦਰਕੇ ਰੋਡ ਸਥਿਤ ਪਾਣੀ ਵਾਲੀ ਟੈਂਕੀ ਨੇੜਿਉਂ ਨਵਜੋਤ ਸਿੰਘ ਉਰਫ਼ ਬਬਲੂ ਵਾਸੀ ਐਕਸਟੈਨਸ਼ਨ ਬਸੰਤ ਬਿਹਾਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੇ ਥਾਣੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਹਰੀਸ਼ ਕੁਮਾਰ ਵਾਸੀ ਰੇਲਵੇ ਕਲੋਨੀ ਸ਼ੇਰਪੁਰ ਰੋਡ ਨੂੰ ਕਾਬੂ ਕਰਕੇ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਦੁੱਗਰੀ ਦੇ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ 200 ਫੁੱਟਾ ਰੋਡ ਨੇੜੇ ਐੱਚ ਪੀ ਪੈਟਰੋਲ ਪੰਪ ਤੋਂ ਮਨੀਸ਼ ਕੁਮਾਰ ਉਰਫ਼ ਮੁਨਸ਼ੀ ਵਾਸੀ ਭਾਈ ਹਿੰਮਤ ਸਿੰਘ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 34 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਦਰੇਸੀ ਦੀ ਪੁਲੀਸ ਨੇ ਥਾਣੇਦਾਰ ਰਣਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਬਾਲ ਸਿੰਘ ਨਗਰ ਗੇਟ ਤੋਂ ਅੱਗੇ ਸੁਨੀਲ ਉਰਫ ਸ਼ੈਲੀ ਵਾਸੀ ਘਾਟੀ ਮੁਹੱਲਾ ਅਤੇ ਸੁਦੇਸ਼ ਕੁਮਾਰ ਵਾਸੀ ਦਰੇਸੀ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿੱਚ ਲੈ ਕੇ ਜਦੋਂ ਤਲਾਸ਼ੀ ਲਈ ਤਾਂ ਸੁਨੀਲ ਉਰਫ਼ ਸ਼ੈਲੀ ਅਤੇ ਸੁਦੇਸ਼ ਕੁਮਾਰ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਗਈਆਂ।
