ਪੁਲੀਸ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਜਾਂਚ
ਅਪਰੇਸ਼ਨ ਪ੍ਰਹਾਰ ਦੌਰਾਨ ਐੱਸ ਐੱਸ ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲੀਸ ਟੀਮ ਸਣੇ ਰਾੜਾ ਸਾਹਿਬ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਜ਼ਿਲ੍ਹੇ ਵਿੱਚ ਚੱਲ ਰਹੇ ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਖ਼ਿਲਾਫ਼ ਕਾਰਵਾਈ ਕਰ...
ਅਪਰੇਸ਼ਨ ਪ੍ਰਹਾਰ ਦੌਰਾਨ ਐੱਸ ਐੱਸ ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲੀਸ ਟੀਮ ਸਣੇ ਰਾੜਾ ਸਾਹਿਬ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਜ਼ਿਲ੍ਹੇ ਵਿੱਚ ਚੱਲ ਰਹੇ ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਨਸ਼ਾ ਛੁਡਾਊ ਕੇਂਦਰ ਐੱਨ ਡੀ ਪੀ ਐੱਸ ਐਕਟ ਅਤੇ ਸਬੰਧਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਿਨਾਂ ਲਾਇਸੈਂਸ ਤੋਂ ਚੱਲ ਰਹੇ ਹਨ। ਇਹ ਨਾ ਸਿਰਫ਼ ਨਸ਼ਾ ਪੀੜਤਾਂ ਦਾ ਸ਼ੋਸ਼ਣ ਕਰ ਰਹੇ ਹਨ, ਸਗੋਂ ਅਪਰਾਧੀਆਂ ਲਈ ਸੁਰੱਖਿਅਤ ਥਾਂ ਵੀ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਗਏ। ਹੁਣ ਤੱਕ ਚਾਰ ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਘੁੰਗਰਾਲੀ ਰਾਜਪੂਤਾਂ, ਗੋਬਿੰਦਪੁਰਾ ਨਵਾਂਪਿੰਡ, ਰਾੜਾ ਸਾਹਿਬ ਨੂੰ ਬੇਨਕਾਬ ਕਰ ਕੇ ਉਨ੍ਹਾਂ ਦੇ ਮਾਲਕਾਂ/ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 150 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕੀਤਾ ਹੈ। ਇਨ੍ਹਾਂ ਵਿੱਚੋਂ ਕਈਆਂ ’ਤੇ ਕੇਸ ਵੀ ਦਰਜ ਹਨ। ਇਸ ਮੌਕੇ ਡੀ ਐੱਸ ਪੀ ਡੀ ਮੋਹਿਤ, ਡੀ ਐੱਸ ਪੀ ਪਾਇਲ ਜਸਬਿੰਦਰ ਸਿੰਘ ਖਹਿਰਾ, ਐੱਸ ਐੱਚ ਓ ਮਲੌਦ ਚਰਨਜੀਤ ਸਿੰਘ, ਐੱਸ ਐੱਚ ਓ ਦੋਰਾਹਾ ਆਕਾਸ ਦੱਤ, ਸਬ-ਇੰਸਪੈਕਟਰ ਜਰਨੈਲ ਸਿੰਘ ਮੌਜੂਦ ਸੀ।

