ਪੁਲੀਸ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ
ਸਥਾਨਕ ਪੁਲੀਸ ਵੱਲੋਂ ਨੌਜਵਾਨਾਂ ਤੇ ਵਿਦਿਆਰਥੀਆਂ ਵਿੱਚ ਨਸ਼ਿਆਂ ਸਣੇ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਅਤੇ ਪੜ੍ਹਾਈ ਨੂੰ ਸਮਰਪਿਤ ਹੋ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਐੱਸ ਐੱਸ ਪੀ ਗਗਨ ਅਜੀਤ...
Advertisement
ਸਥਾਨਕ ਪੁਲੀਸ ਵੱਲੋਂ ਨੌਜਵਾਨਾਂ ਤੇ ਵਿਦਿਆਰਥੀਆਂ ਵਿੱਚ ਨਸ਼ਿਆਂ ਸਣੇ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਅਤੇ ਪੜ੍ਹਾਈ ਨੂੰ ਸਮਰਪਿਤ ਹੋ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਐੱਸ ਐੱਸ ਪੀ ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਇੱਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਤੀ ਗਈ। ਐੱਸ ਪੀ ਰਾਜਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਨੌਜਵਾਨਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ , ਹਿੰਸਾ, ਲੜਕੀਆਂ ਨਾਲ ਛੇੜਛਾੜ ਅਤੇ ਅਣਅਧਿਕਾਰਤ ਵਾਹਨ ਨਾ ਚਲਾਉਣ ਲਈ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।
Advertisement
Advertisement
