ਪੁਲੀਸ ਵੱਲੋਂ ਨਸ਼ੀਲੇ ਪਦਾਰਥਾਂ ਸਣੇ ਤਿੰਨ ਗ੍ਰਿਫ਼ਤਾਰ

ਪੁਲੀਸ ਵੱਲੋਂ ਨਸ਼ੀਲੇ ਪਦਾਰਥਾਂ ਸਣੇ ਤਿੰਨ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ ਪੁਲੀਸ। -ਫੋਟੋ: ਵਰਮਾ

ਗੁਰਿੰਦਰ ਸਿੰਘ

ਲੁਧਿਆਣਾ, 22 ਮਈ

ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਕਰਾਇਮ ਬਰਾਂਚ ਦੀ ਪੁਲੀਸ ਨੇ ਤਿੰਨ ਜਣਿਆਂ ਨੂੰ ਆਈਸ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਮੁਹੱਲਾ ਈਸ਼ਰ ਨਗਰ ਨਹਿਰ ਦੇ ਪੁਲ ’ਤੇ ਲਗਾਏ ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 6 ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਜੀਤ ਸਿੰਘ ਉਰਫ਼ ਹਨੀ ਵਾਸੀ ਮੁਹੱਲਾ ਈਸ਼ਰ ਨਗਰ ਅਤੇ ਵਿਸ਼ਾਲ ਉਰਫ਼ ਯੋਧਾ ਵਾਸੀ ਪਿੰਡ ਦਕੋਹਾ, (ਗੁਰਦਾਸਪੁਰ) ਹੁਣ ਕਿਰਾਏਦਾਰ ਮੁਹੱਲਾ ਪ੍ਰੀਤ ਨਗਰ ਨੇੜੇ ਜੈਨ ਹਸਪਤਾਲ ਵਜੋਂ ਕੀਤੀ ਗਈ ਹੈ। ਹਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਦੇ ਤਿੰਨ ਮਾਮਲੇ ਦਰਜ ਹਨ, ਜਦਕਿ ਵਿਸ਼ਾਲ ਕੁਮਾਰ ਵੀ ਨਸ਼ੇੜੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਸਰਪੰਚ ਕਲੋਨੀ ਰੋਡ ਜਮਾਲਪੁਰ ਵਿੱਚ ਪੁਲੀਸ ਵੱਲੋਂ ਲਗਾਏ ਨਾਕੇ ਦੌਰਾਨ 10 ਗਰਾਮ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਉਸ ਦੀ ਪਛਾਣ ਗਗਨ ਚੌਧਰੀ ਵਾਸੀ ਮੁਹੱਲਾ ਨਵਾਂ ਗੁਰੂ ਨਾਨਕ ਨਗਰ ਜਮਾਲਪੁਰ ਵਜੋਂ ਹੋਈ ਹੈ ਅਤੇ ਉਹ ਵੀ ਨਸ਼ੇ ਦਾ ਆਦੀ ਹੈ। 

ਦੜਾ ਸੱਟਾ ਲਗਾਉਂਦੇ ਤਿੰਨ ਗ੍ਰਿਫ਼ਤਾਰ

ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਜਣਿਆਂ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਦੋ ਦੇ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਅਮਰਜੀਤ ਸਿੰਘ ਵਾਸੀ ਇਸਲਾਮਗੰਜ ਨੂੰ ਦੜਾ ਸੱਟਾ ਲਗਾਉਂਦਿਆਂ ਗ੍ਰਿਫ਼ਤਾਰ ਕਰਕੇ 1350 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਡਾਬਾ ਦੇ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਰਾਜ ਕੁਮਾਰ ਵਾਸੀ ਮੁਹੱਲਾ ਮੈੜ ਕਲੋਨੀ ਨੂੰ ਦੜਾ ਸੱਟਾ ਲਗਾਉਂਦਿਆਂ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ 2360 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਕਰਾਈਮ ਬਰਾਂਚ ਦੀ ਪੁਲੀਸ ਨੇ ਪਰਮਿੰਦਰ ਸਿੰਘ ਵਾਸੀ ਇਸਲਾਮਗੰਜ ਨੂੰ ਗਿੱਲ ਗਾਰਡਨ ਈਸ਼ਰ ਨਗਰ ਨੇੜੇ ਦੜਾ ਸੱਟਾ ਲਗਾਉਂਦਿਆਂ ਗ੍ਰਿਫ਼ਤਾਰ ਕਰਕੇ 1300 ਰੁਪਏ ਬਰਾਮਦ ਕੀਤੇ ਹਨ। 

ਲੱਖਾਂ ਰੁਪਏ ਦੀ ਹੈਰੋਇਨ ਸਣੇ ਦੋ ਕਾਬੂ

ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਜਣਿਆਂ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕ ਸੈੱਲ ਦੇ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਵਾਸੀ ਹਰਗੋਬਿੰਦ ਨਗਰ ਨੂੰ ਸ਼ੱਕ ਦੀ ਬਿਨਾਅ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 35 ਗਰਾਮ ਹੈਰੋਇਨ ਬਰਾਮਦ ਹੋਈ।  ਇਕ ਹੋਰ ਮਾਮਲੇ ’ਚ ਥਾਣਾ ਲਾਡੋਵਾਲ ਦੇ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਹੈ ਕਿ ਪਿੰਡ ਤਲਵੰਡੀ ਕਲਾਂ ਸਤਲੁਜ ਦਰਿਆ ਕੋਲ ਮੋਟਰਸਾਈਕਲ ’ਤੇ ਆ ਰਹੇ ਦਿਲਬੀਰ ਸਿੰਘ ਵਾਸੀ ਪਿੰਡ ਪੰਜਢੇਰਾ (ਗੋਇੰਦਵਾਲ ਸਾਹਿਬ) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All