ਖੰਨਾ: ਇਥੇ ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਬੁਲਾਰਿਆਂ ਨੇ ਸਰਕਾਰ ਵੱਲੋਂ ਹੱਕੀਂ ਮੰਗਾਂ ਸਬੰਧੀ ਸੰਘਰਸ਼ ਕਰਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਐਸਮਾ ਲਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਾਰਵਾਈ ਦੀ ਤੁਲਨਾ 1977 ਦੀ ਅਮਰਜੈਂਸੀ ਨਾਲ ਕੀਤੀ। ਇਸ ਮੌਕੇ ਚਰਨਜੀਤ ਸਿੰਘ, ਗੁਰਮੇਲ ਸਿੰਘ ਅਤੇ ਦਲਜੀਤ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 17 ਸਤੰਬਰ ਨੂੰ ਸੰਗਰੂਰ ਅਤੇ 24 ਨੂੰ ਜਲੰਧਰ ਵਿਖੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਉਪਰੰਤ ਮੁਜ਼ਾਹਰਾ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ