ਪੁਲੀਸ ਮੁਲਾਜ਼ਮਾਂ ਦਾ ਡੀ ਜੀ ਪੀ ਡਿਸਕ ਨਾਲ ਸਨਮਾਨ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ ਐੱਸ ਪੀ ਡਾ. ਅੰਕੁਰ ਗੁਪਤਾ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਡੀ ਜੀ ਪੀ ਡਿਸਕ ਨਾਲ ਸਨਮਾਨ ਕੀਤਾ। ਐੱਸ ਐੱਸ ਪੀ ਨੇ ਪੁਲੀਸ ਮੁਲਾਜ਼ਮ...
Advertisement
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ ਐੱਸ ਪੀ ਡਾ. ਅੰਕੁਰ ਗੁਪਤਾ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਡੀ ਜੀ ਪੀ ਡਿਸਕ ਨਾਲ ਸਨਮਾਨ ਕੀਤਾ। ਐੱਸ ਐੱਸ ਪੀ ਨੇ ਪੁਲੀਸ ਮੁਲਾਜ਼ਮ ਉਪਕਾਰ ਸਿੰਘ, ਹਮਰਾਜ ਸਿੰਘ ਐੱਸ ਐੱਚ ਓ ਦਾਖਾ ਥਾਣਾ, ਸੰਦੀਪ ਸਿੰਘ, ਕੁਲਦੀਪ ਸਿੰਘ ਅਤੇ ਸੁਖਵੰਤ ਸਿੰਘ ਨੂੰ ਸਨਮਾਨ ਪੱਤਰ ਦਿੰਦਿਆਂ ਆਖਿਆ ਕਿ ਪੁਲੀਸ ਮੁਲਾਜ਼ਮਾਂ ਨੇ ਹਮੇਸ਼ਾ ਕਿਸੇ ਡਰ ਭੈਅ ਤੋਂ ਸਮਾਜ ਵਿਰੋਧੀ ਅਨਸਰਾਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਸਮੁੱਚੀ ਪੁਲੀਸ ਨੂੰ ਇਨ੍ਹਾਂ ਬਹਾਦਰਾਂ ’ਤੇ ਮਾਣ ਹੈ। ਉਨ੍ਹਾਂ ਆਖਿਆ ਕਿ ਵਿਸ਼ੇਸ਼ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਇਹ ਮੁਲਾਜ਼ਮ ਹੋਰ ਵੀ ਉਤਸ਼ਾਹ ਅਤੇ ਜ਼ਿੰਮੇਵਾਰੀ ਨਾਲ ਆਪਣੇ ਫਰਜ਼ਾਂ ’ਤੇ ਪਹਿਰਾ ਦੇਣਗੇ।
Advertisement
Advertisement
×

