ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਨੇ ਇੱਕ ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਥਾਣੇਦਾਰ ਪ੍ਰੇਮ ਚੰਦ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਉਰਫ਼ ਰਾਜਾ ਵਾਸੀ ਗੋਬਿੰਦ ਨਗਰ ਘੁਮਾਰ ਮੰਡੀ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ ਅੱਠ ਵਿੱਚ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਹੈ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਸੀ ਹੋ ਰਿਹਾ। ਅਦਾਲਤੀ ਹੁਕਮਾਂ ਤਹਿਤ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ