ਗੈਂਗਸਟਰ ਐੱਸ ਕੇ ਖਰੌੜ ਨੂੰ ਲੁਧਿਆਣਾ ਲਿਆਵੇਗੀ ਪੁਲੀਸ : The Tribune India

ਗੈਂਗਸਟਰ ਐੱਸ ਕੇ ਖਰੌੜ ਨੂੰ ਲੁਧਿਆਣਾ ਲਿਆਵੇਗੀ ਪੁਲੀਸ

ਗੈਂਗਸਟਰ ਐੱਸ ਕੇ ਖਰੌੜ ਨੂੰ ਲੁਧਿਆਣਾ ਲਿਆਵੇਗੀ ਪੁਲੀਸ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 30 ਸਤੰਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਬਾਅਦ ਹੁਣ ਕਮਿਨਸ਼ਰੇਟ ਪੁਲੀਸ ਜਲਦੀ ਹੀ ਉਸ ਦੇ ਨਜ਼ਦੀਕੀ ਸਾਥੀਆਂ ’ਚ ਗਿਣੇ ਜਾਂਦੇ ਗੈਂਗਸਟਰ ਐੱਸਕੇ ਖਰੌੜ ਨੂੰ ਲੁਧਿਆਣਾ ਲਿਆਵੇਗੀ। ਐੱਸਕੇ ਖਰੌੜ ਪਟਿਆਲਾ ਨੇੜਲੇ ਕਸਬਾ ਸਨੌਰ ਦਾ ਵਸਨੀਕ ਹੈ ਤੇ ਉਸ ’ਤੇ ਪਿੰਡ ਦੇ ਸਰਪੰਚ ਤਾਰਾ ਦੱਤ ਦੇ ਕਤਲ ਦਾ ਵੀ ਦੋਸ਼ ਹੈ। ਇਸ ਤੋਂ ਇਲਾਵਾ ਗੈਂਗਸਟਰ ਐੱਸਕੇ ਖਰੌੜ ਦੇ ਖਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਸਣੇ 12 ਤੋਂ ਵੱਧ ਹੋਰ ਕੇਸ ਦਰਜ ਹਨ। ਤਿਹਾੜ ਜੇਲ੍ਹ ’ਚ ਬੈਠ ਕੇ ਹੀ ਉਸ ਨੇ ਲਾਰੈਂਸ ਬਿਸ਼ਨੋਈ ਦੇ ਕਹਿਣ ’ਤੇ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਹਥਿਆਰ ਸਪਲਾਈ ਕਰਨ ਦੇ ਦੋਸ਼ ’ਚ ਕਮਿਸ਼ਨਰੇਟ ਪੁਲੀਸ ਨੇ ਬਲਦੇਵ ਚੌਧਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਕਮਿਸ਼ਨਰੇਟ ਪੁਲੀਸ ਜਲਦੀ ਹੀ ਰਿਮਾਂਡ ’ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਐੱਸਕੇ ਖਰੌੜ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛ-ਪੜਤਾਲ ਕਰੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All