DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Political Campaign: ਅਕਾਲੀ ਆਗੂਆਂ ਵੱਲੋਂ ਲੋਕਾਂ ਨਾਲ ਰਾਬਤਾ ਸ਼ੁਰੂ

ਮੱਲ ਮਾਜਰਾ ’ਚ ਸੁਖਪ੍ਰੀਤ ਕੌਰ ਢਿੱਲੋਂ ਵੱਲੋਂ ਪਿੰਡ ਦੀਆਂ ਅੌਰਤਾਂ ਨਾਲ ਮੁਲਾਕਾਤ

  • fb
  • twitter
  • whatsapp
  • whatsapp
featured-img featured-img
ਮੱਲ ਮਾਜਰਾ ਵਿੱਚ ਮੁਲਾਕਾਤ ਮਗਰੋਂ ਔਰਤਾਂ ਨਾਲ ਸੁਖਪ੍ਰੀਤ ਕੌਰ ਢਿੱਲੋਂ।
Advertisement

ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਸਮਰਾਲੇ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਪਤਨੀ ਸੁਖਪ੍ਰੀਤ ਕੌਰ ਢਿੱਲੋਂ ਵੱਲੋਂ ਘਰ-ਘਰ ਰਾਬਤਾ ਕੀਤਾ ਜਾ ਰਿਹਾ ਹੈ। ਪਿੰਡ ਮੱਲ ਮਾਜਰਾ ਵਿੱਚ ਪਿੰਡ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੁਖਪ੍ਰੀਤ ਕੌਰ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਹੈ, ਜੋ ਪੰਜਾਬ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਲੋਕਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ ਦੇ ਹਿੱਤਾਂ ਬਾਰੇ ਸੋਚਦੀ ਹੈ। ਦੂਜੀਆਂ ਰਾਜਸੀ ਪਾਰਟੀਆਂ ਨੇ ਪੰਜਾਬ ਦਾ ਕਦੇ ਭਲਾ ਨਹੀਂ ਸੋਚਿਆ, ਹਮੇਸ਼ਾ ਆਪਣੇ ਹਿੱਤਾ ਬਾਰੇ ਲੋਚਿਆ ਹੈ। ਸਾਲ 2022 ਵਿੱਚ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਨੇ ਝੂਠੇ ਜੁਮਲਿਆਂ ਵਿੱਚ ਭਰਮਾ ਕੇ ਧੋਖਾ ਦਿੱਤਾ ਹੈ, ਜਿਸ ਦਾ ਖਮਿਆਜ਼ਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ ਅਤੇ ਪਛਤਾ ਰਹੇ ਹਨ। ਇਸ ਮੌਕੇ ਹਲਕਾ ਸਮਰਾਲਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਪਰਮਜੀਤ ਕੌਰ ਕੰਗ ਅਤੇ ਸ਼ਹਿਰੀ ਪ੍ਰਧਾਨ (ਇਸਤਰੀ) ਅਕਾਲੀ ਦਲ ਪ੍ਰਕਾਸ਼ ਕੌਰ, ਜਸਪ੍ਰੀਤ ਕੌਰ ਕੰਗ ਨੇ ਵੀ ਸੰਬੋਧਨ ਕੀਤਾ ਅਤੇ ਅਪੀਲ ਕੀਤੀ ਕਿ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਅਤੇ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਸਹਿਯੋਗ ਕਰਨ। ਇਸ ਮੌਕੇ ਅਮਰਵਿੰਦਰ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਮਨਦੀਪ ਕੌਰ, ਅਮਰਜੀਤ ਕੌਰ, ਸਿਮਰਨਦੀਪ ਕੌਰ, ਨਰਿੰਦਰ ਕੌਰ, ਕਿਰਨਦੀਪ ਕੌਰ ਹਾਜ਼ਰ ਸਨ।

Advertisement
Advertisement
×