DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Political Dispute: ਭਾਜਪਾ ਵੱਲੋਂ ਨਵਾਂ ਪ੍ਰਧਾਨ ਲਾਉਣ ’ਤੇ ਵਿਰੋਧ ਸ਼ੁਰੂ

ਟਕਸਾਲੀ ਪਾਰਟੀ ਆਗੂ ਨੇ ਸੀਨੀਅਰ ਲੀਡਰਸ਼ਿਪ ਨੂੰ ਫ਼ੈਸਲਾ ਬਦਲਣ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
featured-img featured-img
ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ
Advertisement

ਕਿਸੇ ਵੀ ਰਾਜਸੀ ਪਾਰਟੀ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੇਂ ਅਹੁਦੇਦਾਰਾਂ ਲਾਏ ਜਾਂਦੇ ਹਨ। ਇਸੇ ਤਹਿਤ ਭਾਜਪਾ ਵੱਲੋਂ ਪੁਲੀਸ ਜ਼ਿਲ੍ਹਾ ਖੰਨਾ ਵਿੱਚ ਲਾਏ ਨਵੇਂ ਪ੍ਰਧਾਨ ਅਨੂਪ ਸ਼ਰਮਾ ਕਾਰਨ ਪਾਰਟੀ ਵਿਚ ਵਿਵਾਦ ਖੜ੍ਹਾ ਹੋ ਗਿਆ। ਇਸ ਕਾਰਨ ਹਲਕਾ ਖੰਨਾ ਵਿਚ ਪਹਿਲਾਂ ਹੀ ਕਮਜ਼ੋਰ ਸਥਿਤੀ ਵਿਚ ਜਾ ਰਹੀ ਭਾਰਤੀ ਜਨਤਾ ਪਾਰਟੀ ਦਾ ਹੋਰ ਵੀ ਸਿਆਸੀ ਨੁਕਸਾਨ ਹੋ ਸਕਦਾ ਹੈ ਕਿਉਂਕਿ ਨਵੇਂ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਦਾ ਵਿਰੋਧ ਪੁਲੀਸ ਜ਼ਿਲ੍ਹਾ ਖੰਨਾ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ ਵੱਲੋਂ ਕੀਤਾ ਗਿਆ ਜੋ ਇਕ ਟਕਸਾਲੀ ਭਾਜਪਾ ਆਗੂ ਹਨ ਅਤੇ ਉਹ ਪਾਰਟੀ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਦਾ ਕਈ ਹਲਕਿਆਂ ਵਿਚ ਚੰਗਾ ਨਿੱਜੀ ਪ੍ਰਭਾਵ ਹੈ ਅਤੇ ਉਨ੍ਹਾਂ ਦੇ ਵਿਰੋਧ ਕਾਰਨ ਆਉਣ ਵਾਲੇ ਦਿਨਾਂ ਵਿਚ ਇਹ ਚੰਗਿਆੜੀ ਭਾਂਬੜ ਬਣ ਸਕਦੀ ਹੈ। ਜ਼ਿਕਰਯੋਗ ਹੈ ਕਿ ਅਨੂਪ ਸ਼ਰਮਾ ਨੂੰ ਪਹਿਲਾਂ ਵੀ ਇਕ ਵਾਰ ਮੰਡਲ ਪ੍ਰਧਾਨ ਲਾਇਆ ਗਿਆ ਸੀ ਪਰ ਹਲਕਾ ਖੰਨਾ ਵਿਚ ਪਾਰਟੀ ਨੂੰ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ ਸੀ।

ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਪਾਰਟੀ ਵੱਲੋਂ ਪੁਲੀਸ ਜ਼ਿਲ੍ਹਾ ਖੰਨਾ ਦਾ ਨਵਾਂ ਪ੍ਰਧਾਨ ਲਾਉਣ ਸਮੇਂ ਪੁਰਾਣੇ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ। ਇਹ ਅਹਿਮ ਨਿਯੁਕਤੀ ਲਈ ਕਿਸੇ ਦੀ ਰਾਏ ਨਹੀਂ ਲਈ ਗਈ ਜਿਸ ਕਾਰਨ ਨਵਾਂ ਪ੍ਰਧਾਨ ਉਨ੍ਹਾਂ ਨੂੰ ਕਿਸੇ ਕੀਮਤ ’ਤੇ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਨਾਂ ਤਜਰਬੇਕਾਰ ਵਿਅਕਤੀ ਨੂੰ ਜ਼ਿਲ੍ਹਾ ਪ੍ਰਧਾਨ ਲਾਉਣ ਕਾਰਨ ਪਾਰਟੀ ਨੂੰ ਨੁਕਸਾਨ ਹੋਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈਕਮਾਂਡ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਨੂੰ ਬਦਲਿਆ ਜਾਵੇ ਅਤੇ ਸਮੂਹ ਆਗੂਆਂ ਤੇ ਵਰਕਰਾਂ ਦੀ ਰਾਇ ਅਨੁਸਾਰ ਹੀ ਨਵਾਂ ਜ਼ਿਲ੍ਹਾ ਪ੍ਰਧਾਨ ਲਾਇਆ ਜਾਵੇ।

Advertisement

ਪਾਰਟੀ ਨੇ ਸੋਚ ਸਮਝ ਕੇ ਫ਼ੈਸਲਾ ਕੀਤਾ: ਅਨੂਪ ਸ਼ਰਮਾ

ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਹੈ ਜੋ ਪਾਰਟੀ ਵੱਲੋਂ ਸੋਚ ਵਿਚਾਰ ਉਪਰੰਤ ਕੀਤਾ ਗਿਆ ਹੈ। ਉਹ ਕਿਸੇ ਦਾ ਵਿਰੋਧ ਨਹੀਂ ਕਰਨਗੇ ਸਗੋਂ ਸਭ ਨੂੰ ਨਾਲ ਲੈ ਕੇ ਚੱਲਣਗੇ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ।

Advertisement
Advertisement
×